10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ 4 ਤੋਂ

ਅਜੀਤ ਡੈਸਕ 30-01-2026
ਲੌਂਗੋਵਾਲ, 29 ਜਨਵਰੀ (ਵਿਨੋਦ, ਸ. ਖੰਨਾ)-ਧਰਮ ਲਈ ਬੰਦ ਬੰਦ ਕਰਵਾਉਣ ਵਾਲੇ ਸਿੱਖ ਕੌਮ ਦੇ ਅਨੋਖੇ ਸ਼ਹੀਦ ਬ੍ਰਹਮ ਗਿਆਨੀ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 4 ਫਰਵਰੀ ਤੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਮਨਾਇਆ ਜਾ ਰਿਹਾ ਹੈ | ਜੋੜ ਮੇਲੇ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਲੈ ਕੇ ਇਲਾਕਾ ਨਿਵਾਸੀਆਂ ਦੀ ਭਰਵੀਂ ਮੀਟਿੰਗ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਹੋਈ, ਜਿਸ 'ਚ ਜੋੜ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ | ਸੰਬੋਧਨ ਕਰਦਿਆਂ ਭਾਈ ਲੌਂਗੋਵਾਲ ਨੇ ਜਾਣਕਾਰੀ ਦਿੱਤੀ ਕਿ 4 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | ਉਪਰੰਤ ਸਵੇਰੇ 11 ਵਜੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ | 5 ਫ਼ਰਵਰੀ ਨੂੰ ਦੁਪਹਿਰ 12 ਵਜੇ ਸੰਤ ਬਾਬਾ ਹਰਬੰਸ ਸਿੰਘ ਜੈਨਪੁਰ ਵਾਲੇ ਧਾਰਮਿਕ ਦੀਵਾਨ ਸਜਾਉਣਗੇ | 6 ਫ਼ਰਵਰੀ ਨੂੰ ਸਵੇਰੇ 10 ਵਜੇ ਭੋਗ ਸ੍ਰੀ ਅਖੰਡ ਪਾਠ ਸਾਹਿਬ ਉਪਰੰਤ ਕੀਰਤਨ ਅਤੇ ਗੁਰਮਤਿ ਵਿਚਾਰਾ ਹੋਣਗੀਆਂ | ਇਸ ਮੌਕੇ ਪ੍ਰਬੰਧਕ ਬਲਵਿੰਦਰ ਸਿੰਘ ਕੈਂਬੋਵਾਲ, ਦਲਜੀਤ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ, ਬਲਕਾਰ ਸਿੰਘ ਸੰਗਾਲਾ ਡੈਲੀਗੇਟ, ਨਿਹਾਲ ਸਿੰਘ ਸਰਪੰਚ, ਭੋਲਾ ਸਿੰਘ ਸਾ. ਸਰਪੰਚ, ਭੀਮ ਸਿੰਘ ਸਰਪੰਚ, ਦਰਸ਼ਨ ਸਿੰਘ ਸਰਪੰਚ ਕੈਬੋਵਾਲ, ਨਿਸ਼ਾਨ ਸਿੰਘ ਸਾ. ਸਰਪੰਚ, ਮਹਿੰਦਰ ਸਿੰਘ ਦੁੱਲਟ, ਗੁਰਚਰਨ ਸਿੰਘ ਸਮਾਘ, ਹਰਮੇਸ਼ ਸਿੰਘ ਸਿੱਧੂ, ਗੁਰਮੀਤ ਸਿੰਘ ਸਿੱਧੂ, ਹਰਜੀਤ ਸਿੰਘ ਗਿੱਲ, ਗੁਰਚਰਨ ਸਿੰਘ ਦਰਾਕਾ, ਚੰਦ ਸਿੰਘ ਨੰਬਰਦਾਰ, ਨੀਟੂ ਸ਼ਰਮਾ, ਭੋਲਾ ਸਿੰਘ ਹੀਰੋ ਵਾਲਾ, ਡਾ. ਮਾਲਵਿੰਦਰ ਸਿੰਘ ਮਾਲੀ, ਪਰਮਜੀਤ ਸਿੰਘ ਜੱਸੇ ਕਾ, ਬਹਾਦਰ ਸਿੰਘ ਮੈਂਬਰ, ਕਾਲਾ ਸਿੰਘ ਭੁੱਲਰ, ਭਿੰਦਰ ਮੈਂਬਰ, ਭੋਲਾ ਹੀਰੋ ਵਾਲਾ, ਇੰਦਰਜੀਤ ਸਿੰਘ ਕੋਟੂਕਾ, ਕਰਮਜੀਤ ਕਿਸਾਨ ਯੂਨੀਅਨ, ਅਜੈਬ ਸਿੰਘ ਮੈਨੇਜਰ, ਸੁਖਦੇਵ ਸਿੰਘ ਜਥੇਦਾਰ, ਕੁਲਵੰਤ ਸਿੰਘ ਕਾਂਤੀ, ਡਾ. ਰਾਜਾ, ਅਵਤਾਰ ਸਿੰਘ ਦੁੱਲਟ, ਗੁਰਜੰਟ ਸਿੰਘ ਪ੍ਰਧਾਨ, ਸੁਰਜੀਤ ਸਿੰਘ ਦੁਲੱਟ, ਜਸਵਿੰਦਰ ਸਿੰਘ ਲਿਬੜਾ, ਜਗਸੀਰ ਸਿੰਘ ਗਾਂਧੀ, ਰਾਜਬੀਰ ਸਿੰਘ ਗੋਲਡੀ, ਜੋਰਾ ਸਿੰਘ ਮਾਸਟਰ, ਜਗਜੀਤ ਸਿੰਘ ਜੱਗਾ, ਬਿੱਕਰ ਸਿੰਘ ਰੋਹੀ, ਰਜਿੰਦਰ ਸਿੰਘ ਵਡਿਆਣੀ ਪੱਤੀ, ਰਾਜ ਸਿੰਘ, ਦਰਸ਼ਨ ਸਿੰਘ ਗਾਹੂ ਪੱਤੀ, ਜਰਨੈਲ ਸਿੰਘ, ਕੁਲਦੀਪ ਸਿੰਘ ਦੂਲੋ, ਜੀਤ ਸਿੰਘ ਜਗਾਤੀਆ, ਰੁਲਦੂ ਸਿੰਘ, ਦਰਸ਼ਨ ਸਿੰਘ ਪ੍ਰਧਾਨ ਸਿੱਧ ਸਮਾਧਾਂ, ਰਣਜੀਤ ਸਿੰਘ ਸਾਬਕਾ ਸਰਪੰਚ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਦੀ ਨੂੰਹ ਦੀ ਮੌਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।