10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਦੀ ਨੂੰਹ ਦੀ ਮੌਤ 'ਤੇ ਦੁੱਖ ਪ੍ਰਗਟ

ਅਜੀਤ ਡੈਸਕ 30-01-2026
ਸੰਗਰੂਰ, 29 ਜਨਵਰੀ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸੰਗਰੂਰ (ਅ) ਬਲਜਿੰਦਰ ਕੌਰ ਦੇ ਨੂੰਹ ਸਰਬਜੀਤ ਕੌਰ ਦੀ ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਹੋਈ ਦਰਦਨਾਕ ਮੌਤ 'ਤੇ ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਡੈਮੋਕਰੈਟਿਕ ਟੀਚਰਜ਼ ਫ਼ਰੰਟ ਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਜੋਤਿੰਦਰ ਸਿੰਘ ਜੋਤੀ ਅਤੇ ਹੋਰ ਅਧਿਆਪਕ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਜ਼ਿਕਰਯੋਗ ਹੈ ਕਿ ਸਰਬਜੀਤ ਕੌਰ ਦੀ ਮੰਡੀ ਮੁੱਲਾਂਪੁਰ ਵਿਖੇ ਪਤੰਗ ਵਾਲੀ ਪਲਾਸਟਿਕ ਦੀ ਡੋਰ ਦੀ ਲਪੇਟ 'ਚ ਆਉਣ ਨਾਲ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਮੌਤ ਹੋ ਗਈ ਸੀ |
ਪਿਛਲੀ ਖ਼ਬਰ ਕਵਿਤਾ ਸਕੂਲ ਤੇ 'ਮਾਤ-ਭਾਸ਼ਾ ਦੀ ਹੋਣੀ' ਗੀਤ ਦਾ ਲੋਕ ਅਰਪਣ 1 ਨੂੰ ਅਗਲੀ ਖ਼ਬਰ ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜੋੜ ਮੇਲਾ 4 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।