10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਡੀ. ਟੀ. ਐਫ. ਦੇ ਚੋਣ ਇਜਲਾਸ 'ਚ ਰਮਣੀਕ ਸਿੰਘ ਬਣੇ ਪ੍ਰਧਾਨ

ਅਜੀਤ ਡੈਸਕ 30-01-2026
ਸੁਨਾਮ ਊਧਮ ਸਿੰਘ ਵਾਲਾ, 29 ਜਨਵਰੀ (ਭੁੱਲਰ, ਧਾਲੀਵਾਲ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਬਲਾਕ ਸੁਨਾਮ ਦਾ ਚੋਣ ਇਜਲਾਸ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਦੀ ਅਗਵਾਈ 'ਚ ਹੋਇਆ, ਜਿਸ 'ਚ ਸਰਬ ਸੰਮਤੀ ਨਾਲ ਰਮਣੀਕ ਸਿੰਘ ਨੂੰ ਪ੍ਰਧਾਨ, ਸੁਖਜਿੰਦਰ ਸਿੰਘ ਸਕੱਤਰ, ਸੁਖਪ੍ਰੀਤ ਸਿੰਘ ਪੈੱ੍ਰਸ ਸਕੱਤਰ, ਸਿਮਰਨਜੀਤ ਸਿੰਘ ਖ਼ਜ਼ਾਨਚੀ ਤੇ ਮੈਡਮ ਬੇਬੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਜਦਕਿ ਸੰਦੀਪ ਕੌਰ, ਮੈਡਮ ਰਵੀ, ਕਿਰਨਜੀਤ ਕੌਰ, ਚਰਨਜੀਤ ਸਿੰਘ, ਵੀਰਪਾਲ ਕੌਰ, ਲਖਵਿੰਦਰ ਸਿੰਘ, ਮੋਨਿਕਾ, ਨੀਤੂ ਛਾਵੜਾ, ਰੁਪਿੰਦਰ ਸਿੰਘ, ਕਾਕਾ ਸਿੰਘ ਤੇ ਇੰਦਰਸ਼ਮੀਰ ਸਿੰਘ ਨੂੰ ਕਮੇਟੀ ਮੈਂਬਰ ਨਾਮਜ਼ਦ ਕੀਤਾ | ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਸੂਬਾ ਮੀਤ ਪ੍ਰਧਾਨ ਰਘਬੀਰ ਸਿੰਘ ਭਵਾਨੀਗੜ੍ਹ ਨੇ ਅਧਿਆਪਕਾਂ, ਮੁਲਾਜ਼ਮਾਂ, ਕਿਸਾਨਾਂ ਤੇ ਮਜ਼ਦੂਰਾਂ ਦੇ ਮੌਜੂਦਾ ਹਾਲਾਤਾਂ 'ਤੇ ਚਰਚਾ ਕਰਦਿਆਂ ਇਜਲਾਸ ਵਿਚ ਸ਼ਾਮਿਲ ਅਧਿਆਪਕਾਂ ਨੂੰ ਆਪਣੇ ਹੱਕ ਲੈਣ ਲਈ ਸੰਘਰਸ਼ ਵਿਚ ਵੱਧ ਚੜ੍ਹ ਕੇ ਨਿੱਤਰਨ ਦਾ ਸੁਨੇਹਾ ਦਿੱਤਾ | ਨਵ-ਨਿਯੁਕਤ ਪ੍ਰਧਾਨ ਰਮਣੀਕ ਸਿੰਘ ਨੇ ਆਏ ਹੋਏ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਡੀ. ਟੀ. ਐਫ. ਵਲੋਂ ਕੀਤੇ ਜਾਂਦੇ ਸੰਘਰਸ਼ਾਂ ਵਿਚ ਵੱਧ-ਚੜ੍ਹ ਕੇ ਨਿੱਤਰਣ ਦਾ ਅਹਿਦ ਲਿਆ | ਇਸ ਮੌਕੇ ਨਿਰਪਾਲ ਸਿੰਘ, ਰੁਪਿੰਦਰ ਸਿੰਘ, ਭੁਪਿੰਦਰ ਸਿੰਘ, ਹਰਬੰਸ ਸਿੰਘ, ਸੁਖਵਿੰਦਰ ਸਿੰਘ, ਆਕਾਸ਼ਦੀਪ ਸਿੰਘ, ਪ੍ਰਦੀਪ ਸਿੰਘ, ਅਮਿਤ ਇੰਦਰ ਬੱਤਰਾ, ਸਿਮਰਨਜੀਤ ਸਿੰਘ, ਰਜਿੰਦਰ ਸਿੰਘ, ਪ੍ਰਦੀਪ ਕੁਮਾਰ, ਜਸਪ੍ਰੀਤ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਨੀਲ ਕੁਮਾਰ, ਮੋਨਿਕਾ, ਕਰਮਜੀਤ ਨਦਾਮਪੁਰ, ਕੁਲਵੰਤ ਖਨੌਰੀ, ਰਾਜ ਸੈਣੀ, ਬਲਵਿੰਦਰ ਸਤੌਜ, ਮਨਜੀਤ ਲਹਿਰਾ ਅਤੇ ਰਮਨ ਗੋਇਲ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਮਾਸਟਰ ਸ਼ਾਮ ਲਾਲ ਸਿੰਗਲਾ ਸਨਮਾਨਿਤ ਅਗਲੀ ਖ਼ਬਰ ਰਾਜੇਸ਼ ਬਾਂਸਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।