ਸ਼ੇਰਪੁਰ, 29 ਜਨਵਰੀ (ਦਰਸ਼ਨ ਸਿੰਘ ਖੇੜੀ)-ਹਲਕਾ ਧੂਰੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਈਸਾਪੁਰ ਦੇ ਪਿਤਾ ਕਰਨੈਲ ਸਿੰਘ (79) ਅਚਾਨਕ ਇਸ ਨਾਸ਼ਵਾਨ ਸੰਸਾਰ ਤੋਂ ਕੂਚ ਕਰ ਗਏ ਹਨ | ਦੋ ਦਿਨ ਪਹਿਲਾਂ ਉਹ ਆਪਣੀ ਪੋਤ ਨੂੰਹ ਦੀ ਭਰ ਜੁਆਨੀ 'ਚ ਹੋਈ ਮੌਤ ਦੀ ਖ਼ਬਰ ਨੂੰ ਨਾ ਸਹਾਰਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ | ਦੋਵੇਂ ਮੌਤਾਂ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ਦੋਵੇਂ ਮੌਤਾਂ ਨਾਲ ਸ਼ੇਰਪੁਰ ਇਲਾਕੇ, ਸਮੁੱਚੇ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ, ਮਿੱਤਰਾਂ ਤੇ ਸਨੇਹੀਆਂ ਦੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਇਸ ਦੁੱਖ ਦੀ ਘੜੀ ਵਿਚ ਸੰਤ ਬਾਬਾ ਬਲਬੀਰ ਸਿੰਘ ਘੁੰਨਸ, ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਤੇਜਿੰਦਰ ਸਿੰਘ ਸੰਘਰੇੜੀ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ, ਗਗਨਜੀਤ ਸਿੰਘ ਬਰਨਾਲਾ, ਸਿਮਰਪ੍ਰਤਾਪ ਸਿੰਘ ਬਰਨਾਲਾ, ਰਣਜੀਤ ਸਿੰਘ ਰੰਧਾਵਾ ਕਾਤਰੋਂ ਹਲਕਾ ਇੰਚਾਰਜ ਧੂਰੀ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸੰਤ ਜਗਜੀਤ ਸਿੰਘ ਭੋਰਾ ਸਾਹਿਬ ਕਲੇਰਾਂ, ਸੰਤ ਹਾਕਮ ਸਿੰਘ ਗੰਡੇਵਾਲ, ਸਰਪੰਚ ਗੁਰਮੀਤ ਸਿੰਘ ਮਾਹਮਦਪੁਰ, ਕੁਲਵਿੰਦਰ ਕੁਮਾਰ ਕਾਲਾ ਵਰਮਾਂ ਕੈਨੇਡਾ, ਗੁਰਦੀਪ ਸਿੰਘ ਅਲੀਪੁਰ ਖ਼ਾਲਸਾ, ਜਸਮੇਲ ਸਿੰਘ ਬੜੀ, ਗਰੀਬ ਸਿੰਘ ਛੰਨਾਂ, ਜਸਵਿੰਦਰ ਸਿੰਘ ਦੀਦਾਰਗੜ੍ਹ, ਸੁਖਵਿੰਦਰ ਸਿੰਘ ਬੋਬੀ, ਸੁਖਦੀਪ ਸ਼ਰਮਾ ਰੂੜਗੜ, ਨਾਜ਼ਮ ਸਿੰਘ ਹੇੜੀਕੇ, ਲਾਭ ਸਿੰਘ ਗੰਡੇਵਾਲ ਬਲਵਿੰਦਰ ਸਿੰਘ ਬਾਦਸ਼ਾਹਪੁਰ, ਬਹਾਦਰ ਸਿੰਘ ਘਨੌਰੀ, ਗੁਰਵਿੰਦਰ ਸਿੰਘ ਗੁਰੀ ਗੰਡੇਵਾਲ, ਸੁਖਦੇਵ ਸਿੰਘ ਧਨੇਸਰ ਆਦਿ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |