ਬਰਨਾਲਾ, 18 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਹਵਾਲਾਤੀ ਤੋਂ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਮੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬੈਰਕ ਨੰ: 3 ਵਿਚੋਂ ਹਵਾਲਾਤੀ ਮਨਪ੍ਰੀਤ ਸਿੰਘ ਪੱੁਤਰ ਬਿੰਦਰ ਸਿੰਘ ਵਾਸੀ ਤਪਾ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਇਆ | ਪੁਲਿਸ ਕਾਰਵਾਈ ਅਨੁਸਾਰ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |