18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 19-02-2026
ਧੂਰੀ, 18 ਫਰਵਰੀ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ, ਬਰੜਵਾਲ ਧੂਰੀ ਦੇ ਵਿਦਿਆਰਥੀਆਂ ਨੇ ਅੰਡਰ 15 ਲੜਕੀਆਂ ਅਤੇ ਲੜਕਿਆਂ ਦੇ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਅਤੇ ਆਪਣੇ ਮਾਂ ਪਿਓ ਦਾ ਨਾਮ ਰੌਸ਼ਨ ਕੀਤਾ ਹੈ | ਕਲਾਸ 7ਵੀਂ ਦੀ ਵਿਦਿਆਰਥਣ ਕਰਮਨਦੀਪ ਕੌਰ ਨੇ 62 ਕਿਲੋ ਵਰਗ ਵਿਚ ਭਾਗ ਲੈ ਕੇ ਕਾਂਸੀ ਦਾ ਤਮਗ਼ਾ ਹਾਸਲ ਕੀਤਾ ਅਤੇ ਇਸੇ ਲੜੀ ਵਿਚ ਕਲਾਸ 6ਵੀਂ ਦੀ ਵਿਦਿਆਰਥਣ ਅਰਾਧਿਆ ਨੇ 32 ਕਿਲੋ ਵਰਗ ਵਿਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਮਗ਼ਾ ਜਿੱਤਿਆ | ਬੱਚਿਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਚੇਅਰਮੈਨ ਸ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਸਕੂਲ ਨੂੰ ਬੱਚਿਆਂ ਦੇ ਮਾਪਿਆਂ ਤੇ, ਕੋਚ ਤੇ ਅਤੇ ਖਿਡਾਰੀਆਂ ਦੀ ਮਿਹਨਤ ਤੇ, ਅਨੁਸ਼ਾਸਨ ਅਤੇ ਖੇਡ ਰੁਚੀ ਤੇ ਮਾਣ ਹੈ ਅਤੇ ਉਨ੍ਹਾਂ ਨੂੰ ਅੱਗੇ ਹੋਣ ਵਾਲੇ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਕੱਤਰ ਸ ਬਲਵੰਤ ਸਿੰਘ ਰੰਧਾਵਾ ਮੀਮਸਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਬੱਚਿਆਂ ਦੀ ਅਟੱਲ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ ਸਤਿਬੀਰ ਸਿੰਘ ਨੇ ਵੀ ਖਿਡਾਰੀਆਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਇਹ ਮਿਹਨਤ ਭਵਿੱਖ ਵਿਚ ਹੋਰ ਵੱਡੀਆਂ ਕਾਮਯਾਬੀਆਂ ਦੀ ਨੀਂਹ ਰੱਖੇਗੀ | ਇਸ ਮੌਕੇ ਤੇ ਕੋਆਰਡੀਨੇਟਰ ਸ੍ਰੀਮਤੀ ਮਨਪ੍ਰੀਤ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਦਿੜ੍ਹਬਾ ਦੇ ਲੋਕਾਂ ਲਈ ਸੀ.ਐਮ. ਦੀ ਯੋਗਸ਼ਾਲਾ ਬਣੀ ਤੰਦਰੁਸਤ ਜੀਵਨ ਸ਼ੈਲੀ - ਅਮਰ ਸਿੰਘ ਮੰਡਵੀ <br/> ਅਗਲੀ ਖ਼ਬਰ ਸਿਵਲ ਹਸਪਤਾਲ ਜ਼ੀਰਾ ਵਿਚ ਬੱਚਿਆਂ ਦੇ ਮਾਹਿਰ ਡਾਕਟਰ ਨੇ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।