ਸੰਦੌੜ, 18 ਫਰਵਰੀ (ਜੱਸੀ) - ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿੰਡ-ਪਿੰਡ ਸਿਹਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ਕੈਂਪਾਂ ਵਿਚ ਲੋਕਾਂ ਦੇ ਸਿਹਤ ਕਾਰਡ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਜ਼ਰੂਰਤ ਪੈਣ 'ਤੇ ਮਰੀਜ਼ ਬਿਨਾਂ ਆਰਥਿਕ ਬੋਝ ਦੇ ਆਪਣਾ ਇਲਾਜ ਕਰਵਾ ਸਕਣ | ਇਸ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਉਦਘਾਟਨ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਕੀਤਾ ਗਿਆ | ਇਹ ਸਿਹਤ ਕਾਰਡ ਬਣਾਉਣ ਦੇ ਕੈਂਪ ਪਿੰਡ ਕਸਬਾ ਭਰਾਲ, ਖੁਰਦ, ਭੂਦਨ, ਸ਼ੇਰਵਾਨੀਕੋਟ ਅਤੇ ਹੋਰ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਹਨ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕਰਕੇ ਆਪਣੇ ਕਾਰਡ ਬਣਵਾਏ ਅਤੇ ਯੋਜਨਾ ਬਾਰੇ ਜਾਣਕਾਰੀ ਹਾਸਲ ਕੀਤੀ | ਕੈਂਪਾਂ ਵਿਚ ਮੌਜੂਦ ਟੀਮਾਂ ਵਲੋਂ ਲੋਕਾਂ ਨੂੰ ਕਾਰਡ ਬਣਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੀ ਸਹੂਲਤ ਲਈ ਸਾਰੀਆਂ ਵਿਵਸਥਾਵਾਂ ਕੀਤੀਆਂ ਗਈਆਂ | ਇਸ ਮੌਕੇ ਪੀਏ ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਚੇਅਰਮੈਨ ਜਾਫਰ ਅਲੀ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੋਧਾ ਸਿੰਘ ਵਾਲਾ, ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ, ਜ਼ਿਲ੍ਹਾ ਪਰਿਸ਼ਦ ਮੈਂਬਰ ਹਰੀਪਾਲ ਸਿੰਘ ਕਸਬਾ, ਸਰਪੰਚ ਬਲਵੀਰ ਸਿੰਘ, ਸਰਪੰਚ ਅਮਨਦੀਪ ਸਿੰਘ ਬੁਧਰਾਵਾਂ, ਸਰਪੰਚ ਕੁਲਵੀਰ ਸਿੰਘ ਮਾਣਕ ਫੌਜੀ ਖੁਰਦ, ਸਾਬਕਾ ਸਰਪੰਚ ਨਿਰਮਲ ਸਿੰਘ ਝੁਨੇਰ, ਹਰਜੋਤ ਸਿੰਘ ਸ਼ੇਰਵਾਨੀਕੋਟ, ਸਰਪੰਚ ਜਸਵਿੰਦਰ ਸਿੰਘ ਝਨੇਰ, ਕੁਲਦੀਪ ਸਿੰਘ ਝਨੇਰ, ਹਰਪ੍ਰੀਤ ਸਿੰਘ ਲਵਲਾ ਸੰਦੌੜ, ਆਦਿ ਹਾਜ਼ਰ ਸਨ |