ਕੁੱਪ ਕਲਾਂ, 18 ਫਰਵਰੀ (ਸੁਖਜਿੰਦਰ ਸਿੰਘ ਝੱਲ) - ਸੰਤ ਬਾਬਾ ਭਗਵਾਨ ਸਿੰਘ ਦੀ ਪ੍ਰੇਰਨਾ ਸਦਕਾ ਮੌਜੂਦਾ ਮੁਖੀ ਸੰਤ ਬਾਬਾ ਮਹਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਈਸਰ ਪ੍ਰਕਾਸ਼ ਰਾੜਾ ਸਾਹਿਬ ਬੇਗੋਵਾਲ ਜ਼ਿਲ੍ਹਾ ਮਲੇਰਕੋਟਲਾ ਵਿਖੇ ਸਾਲਾਨਾ ਜੋੜ ਮੇਲਾ 24 ਫਰਵਰੀ ਤੋਂ 3 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਹਰਪ੍ਰੀਤ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਸੁੱਖਾ ਨੇ ਦੱਸਿਆ ਕਿ ਸਾਲਾਨਾ ਜੋੜ ਮੇਲਾ 24 ਫਰਵਰੀ ਤੋਂ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋਵੇਗੀ ਅਤੇ 3 ਮਾਰਚ ਤੱਕ ਲਗਾਤਾਰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਸਾਲਾਨਾ ਜੋੜ ਮੇਲੇ ਦੌਰਾਨ ਈਸ਼ਵਰ ਹਰੀ ਚੈਰੀਟੇਬਲ ਟਰੱਸਟ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ ਦਸਤਾਰ ਮੁਕਾਬਲੇ ਦੌਰਾਨ ਜੂਨੀਅਰ ਵਰਗ ਵਿਚ 10 ਤੋਂ 14 ਅਤੇ ਸੀਨੀਅਰ ਵਰਗ ਵਿਚ 15 ਤੋਂ 20 ਸਾਲ ਦੇ ਬੱਚੇ ਭਾਗ ਲੈ ਸਕਦੇ ਹਨ | ਗੁਰਬਾਣੀ ਕੰਠ ਮੁਕਾਬਲਾ ਸਿਰਫ਼ ਪਿੰਡ ਪੱਧਰੀ ਹੀ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਦੇ ਜੇਤੂਆਂ ਨੂੰ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਵਲੋਂ ਨਗਦ ਇਨਾਮ, ਦਸਤਾਰਾਂ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਭਾਈ ਹਰਪ੍ਰੀਤ ਸਿੰਘ ਪ੍ਰੀਤ, ਭਾਈ ਬਲਜਿੰਦਰ ਸਿੰਘ ਸੁੱਖਾ, ਭਾਈ ਗੁਰਮੇਲ ਸਿੰਘ, ਕੁਲਵੰਤ ਸਿੰਘ, ਭਾਈ ਰਮਨਦੀਪ ਸਿੰਘ, ਸ.ਦਵਿੰਦਰ ਸਿੰਘ ਸ਼ੇਰਪੁਰ, ਭਾਈ ਜੱਸਾ ਸਿੰਘ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |