24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਰਕਾਰੀ ਕਾਲਜ ਅਮਰਗੜ੍ਹ 'ਚ ਮਾਂ ਬੋਲੀ ਦਿਵਸ ਮਨਾਇਆ

ਅਜੀਤ ਡੈਸਕ 23-02-2026
ਅਮਰਗੜ੍ਹ, 22 ਫਰਵਰੀ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸਰਕਾਰੀ ਕਾਲਜ, ਅਮਰਗੜ੍ਹ ਵਿਖੇ ਮਾਂ ਬੋਲੀ ਦਿਵਸ ਪਿ੍ੰਸੀਪਲ ਪ੍ਰੋ. ਮੀਨੂ ਦੀ ਅਗਵਾਈ ਹੇਠ ਮਨਾਇਆ ਗਿਆ | ਪੰਜਾਬੀ ਵਿਭਾਗ ਦੇ ਮੁਖੀ ਡਾ. ਅਮਨਦੀਪ ਵਾਤਿਸ਼ ਨੇ ਕਿਹਾ 21 ਫਰਵਰੀ ਦਾ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਸਾਨੂੰ 1952 ਦੇ ਢਾਕਾ ਯੂਨੀਵਰਸਿਟੀ ਦੇ ਆਪਣੀ ਮਾਂ-ਬੋਲੀ ਬੰਗਲਾ ਨੂੰ ਪੂਰਬੀ ਪਾਕਿਸਤਾਨ ਦੀ ਕੌਮੀ ਬੋਲੀ ਬਣਾਉਣ ਦੀ ਮੰਗ ਕਰਦਿਆਂ ਸ਼ਹੀਦ ਹੋਏ ਵਿਦਿਆਰਥੀਆਂ ਅਤੇ ਸੈਂਕੜੇ ਨੌਜਵਾਨਾਂ ਦੀ ਯਾਦ ਦਿਵਾਉਂਦਾ ਹੈ, ਜਿੰਨਾ ਨੇ ਮਾਂ- ਬੋਲੀ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ | ਡਾ. ਤੇਜਿੰਦਰ ਸਿੰਘ ਵਾਈਸ ਪਿ੍ੰਸੀਪਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਂ-ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ, ਅਤੇ ਦੂਜਿਆਂ ਦੀਆਂ ਮਾਤ-ਭਾਸ਼ਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਡਾ. ਸੁਖਦੀਪ ਸਿੰਘ ਨੇ ਕਿਹਾ ਕਿ ਵਿਸ਼ਵ ਭਰ 'ਚ 21 ਫਰਵਰੀ ਨੂੰ ਲੋਕ ਮਾਂ-ਬੋਲੀ ਦਿਹਾੜੇ ਵਜੋਂ ਮਨਾਉਂਦਿਆਂ, ਕੋਈ ਨਾ ਕੋਈ ਅਜਿਹਾ ਸੰਕਲਪ ਲੈਂਦੇ ਹਨ , ਜਿਸ 'ਤੇ ਸਾਲ ਭਰ ਕੰਮ ਕਰਕੇ ਉਹ ਆਪਣੀ ਬੋਲੀ ਨੂੰ ਪ੍ਰਫੁੱਲਤ ਕਰਨ 'ਚ ਬਣਦਾ ਹਿੱਸਾ ਪਾ ਸਕਣ | ਪ੍ਰੋ. ਬੰਸੀ ਲਾਲ ਨੇ ਕਿਹਾ ਕਿ ਇਸ ਦਿਨ ਸੰਸਾਰ ਪੱਧਰ 'ਤੇ ਹਰ ਖਿੱਤੇ ਵਿਚ ਆਪਣੀ-ਆਪਣੀ ਮਾਂ ਬੋਲੀ ਪ੍ਰਤੀ ਸ਼ਰਧਾ ਤੇ ਸਨਮਾਨ ਵਜੋਂ ਇਹ ਦਿਹਾੜਾ ਮਨਾਇਆ ਜਾਣਾ ਚਾਹੀਦਾ ਹੈ | ਸਮੂਹ ਵਿਦਿਆਰਥੀਆਂ ਨੂੰ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਸਾਹਿਤ ਸਦਨ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਹੋਇਆ ਸਾਹਿਤਕ ਸਮਾਰੋਹ ਕੰਵਲਜੀਤ ਸਿੰਘ ਢੀਂਡਸਾ ਸਮਾਗਮ ਵਿਚ... ਅਗਲੀ ਖ਼ਬਰ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।