24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਹਲਕਾ ਲਹਿਰਾਗਾਗਾ 'ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਜੀਤ ਡੈਸਕ 23-02-2026
ਲਹਿਰਾਗਾਗਾ, 22 ਫਰਵਰੀ (ਅਸ਼ੋਕ ਗਰਗ) - ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਗੋਇਲ ਨੇ ਹਲਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਵੀਨੀਕਰਨ ਅਤੇ ਮਜ਼ਬੂਤੀ ਨਾਲ ਨਾ ਸਿਰਫ਼ ਪਿੰਡ ਵਾਸੀਆਂ ਨੂੰ ਸਫ਼ਰ ਵਿਚ ਸੁਵਿਧਾ ਮਿਲੇਗੀ, ਸਗੋਂ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਨਵਾਂ ਉਤਸ਼ਾਹ ਮਿਲੇਗਾ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੜਕਾਂ ਦੇ ਕੰਮ ਸ਼ੁਰੂ ਕਰਵਾਏ ਗਏ ਹਨ ਉਨ੍ਹਾਂ ਵਿਚ ਪਿੰਡ ਝਲੂਰ ਤੋਂ ਘੋੜੇਨਾਬ ਤੋਂ ਖੰਡੇਬਾਦ ਤੱਕ 07.40 ਕਿਲੋਮੀਟਰ ਲੰਬੀ ਸੜਕ ਸ਼ਾਮਲ ਹੈ, ਜਿਸ 'ਤੇ ਕਰੀਬ 05 ਕਰੋੜ 83 ਲੱਖ ਰੁਪਏ ਦੀ ਲਾਗਤ ਆਵੇਗੀ | ਇਸ ਤੋਂ ਇਲਾਵਾ ਪਿੰਡ ਬਖੋਰਾ ਕਲਾਂ ਤੋਂ ਬਲਰਾਂ ਤੱਕ 04.80 ਕਿਲੋਮੀਟਰ ਲੰਬੀ ਸੜਕ 03 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ | ਇਸੇ ਤਰ੍ਹਾਂ ਪਿੰਡ ਚੋਟੀਆਂ ਤੋਂ ਬਖਸ਼ੀਵਾਲਾ ਤੱਕ 01.85 ਕਿਲੋਮੀਟਰ ਲੰਬੀ ਸੜਕ 'ਤੇ 01 ਕਰੋੜ 45 ਲੱਖ ਰੁਪਏ ਖ਼ਰਚ ਕੀਤੇ ਜਾਣਗੇ, ਜਦਕਿ ਪਿੰਡ ਲਹਿਲ ਕਲਾਂ ਤੋਂ ਪਾਪੜਾ ਤੱਕ 02.80 ਕਿਲੋਮੀਟਰ ਲੰਬੀ ਸੜਕ 02 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ | ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਮਿਆਰੀ ਮਾਪਦੰਡਾਂ ਅਨੁਸਾਰ ਪੂਰਾ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ |
ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇ ਨਾਲ ਜੋੜਨਾ ਹੈ ਤਾਂ ਜੋ ਹਰ ਵਰਗ ਦੇ ਲੋਕ ਵਿਕਾਸ ਦਾ ਲਾਭ ਲੈ ਸਕਣ | ਇਸ ਮੌਕੇ ਪਿੰਡਾਂ ਦੇ ਵਾਸੀਆਂ ਨੇ ਸੜਕਾਂ ਦੇ ਕੰਮ ਸ਼ੁਰੂ ਹੋਣ 'ਤੇ ਖ਼ੁਸ਼ੀ ਜਤਾਈ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਐਸੋਸੀਏਟ ਸਕੂਲ ਪ੍ਰਬੰਧਕਾਂ ਨੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਸੱਤਾਧਾਰੀ ਧਿਰ ਸਾਜਿਸ਼ ਤਹਿਤ ਮੰਡੀ ਧਨੌਲਾ ਦਾ ਬੇੜਾ ਕਰਨ 'ਤੇ ਤੁਲੀ-ਗੁਰਪ੍ਰਕਾਸ਼ ਸਿੰਘ ਨਿਕਾਸੀ ਪਾਣੀ ਤੋਂ ਫੈਲੀ ਗੰਦਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।