19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਨੌਜਵਾਨਾਂ ਨੇ ਲੌਂਗੋਵਾਲ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੀਤੀ ਸਾਈਕਲ ਯਾਤਰਾ

ਲੌਂਗੋਵਾਲ ਤੋਂ ਸਾਈਕਲ ਯਾਤਰਾ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ | ਤਸਵੀਰ: ਖੰਨਾ <br/> 24-02-2026
ਲੌਂਗੋਵਾਲ, 23 ਫਰਵਰੀ (ਸ.ਸ.ਖੰਨਾ) - ਲੌਂਗੋਵਾਲ ਦੇ ਨੌਜਵਾਨਾਂ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਦਰਸ਼ਨਾ ਲਈ ਇੱਕ ਸਾਈਕਲ ਯਾਤਰਾ ਕੀਤੀ ਗਈ | ਇਸ ਤੋਂ ਪਹਿਲਾਂ ਵੀ ਡਾ. ਮਨੀਸ਼ ਕੁਮਾਰ ਸ਼ੈਲੂ ਅਗਵਾਈ ਹੇਠ ਸ੍ਰੀ ਮਸਤੂਆਣਾ ਸਾਹਿਬ, ਨਾਨਕਿਆਣਾ ਸਾਹਿਬ, ਦੂਧਾਧਾਰੀ ਡੇਰਾ ਨਮੋਲ ਅਤੇ ਹੋਰ ਕਈ ਧਾਰਮਿਕ ਅਸਥਾਨਾਂ ਦੀ ਸਾਈਕਲ ਯਾਤਰਾ ਕੀਤੀ ਜਾ ਚੁੱਕੀ ਹੈ | ਇਸੇ ਲੜੀ ਦੇ ਤਹਿਤ ਹੁਣ ਨੌਜਵਾਨਾਂ ਵਲੋਂ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਪੱਤੀ ਰੰਧਾਵਾ ਤੋਂ ਰਵਾਨਾ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਸਾਈਕਲ ਯਾਤਰਾ ਕੀਤੀ ਗਈ ਹੈ | ਇਹ ਯਾਤਰਾ ਦੁਪਹਿਰ 12:15 ਵਜੇ ਲੌਂਗੋਵਾਲ ਤੋਂ ਸ਼ੁਰੂ ਹੋ ਕੇ ਸ਼ਾਮ ਦੇ 6 ਵਜੇ ਦੇ ਕਰੀਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜੀ | ਇਨ੍ਹਾਂ ਨੌਜਵਾਨਾਂ ਵਲੋਂ ਤਖ਼ਤ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਗਏ ਅਤੇ ਨੌਜਵਾਨਾਂ ਵਲੋਂ ਰਾਤ ਨੂੰ ਗੁਰਦੁਆਰਾ ਸਾਹਿਬ ਵਿਚ ਬਣੀ ਸਰਾਂ ਦੇ ਵਿਚ ਵਿਸ਼ਰਾਮ ਕੀਤਾ ਗਿਆ ਅਤੇ ਸਵੇਰੇ ਫਿਰ ਗੁਰੂ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨੌਜਵਾਨਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅੰਮਿ੍ਤਪਾਲ ਸਿੰਘ ਸਿੱਧੂ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸੁਚੱਜੇ ਪ੍ਰਬੰਧਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪਿੰਡ -ਪਿੰਡ ਜਾ ਕੇ ਸਿੱਖੀ ਦਾ ਪ੍ਰਚਾਰ ਕਰ ਰਹੀ ਹੈ | ਇਨ੍ਹਾਂ ਨੌਜਵਾਨਾਂ ਵਲੋਂ ਤਖ਼ਤ ਸਾਹਿਬ ਦੇ ਜਥੇਦਾਰ ਸੰਤ ਟੇਕ ਸਿੰਘ ਸਿੰਘ ਜੀ ਧਨੌਲਾ ਅਤੇ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਲੋਂ ਮਾਣ ਸਨਮਾਨ ਕਰਨ ਦੇ ਲਈ ਧੰਨਵਾਦ ਵੀ ਕੀਤਾ | ਇਸ ਮੌਕੇ ਨੌਜਵਾਨ ਮਨਦੀਪ ਸਿੰਘ ਮਿੰਟੂ, ਬਿਕਰਮਜੀਤ ਸਿੰਘ, ਪ੍ਰਤਾਪ ਸਿੰਘ, ਮਨਦੀਪ ਸਿੰਘ, ਸਿਮਰਨਜੋਤ ਸਿੰਘ, ਅਮਰਵੀਰ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਜ਼ੁਰਗਾਂ ਦੇ ਵਿਹੜੇ ਵਿਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਜਾਈ ਗੀਤ ਸੰਗੀਤ ਦੀ ਮਹਿਫ਼ਲ ਅਗਲੀ ਖ਼ਬਰ ਸੈਣੀ ਸਮਾਜ ਵਲੋਂ ਕਰਵਾਇਆ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।