28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਰੇਲ ਗੱਡੀ ਵਿੱਚੋਂ ਡਿਗ ਜਾਣ ਕਾਰਨ ਬਜ਼ੁਰਗ ਦੀ ਮੌਤ

ਅਜੀਤ ਡੈਸਕ 07-03-2026

ਲਹਿਰਾਗਾਗਾ, 6 ਮਾਰਚ (ਅਸ਼ੋਕ ਗਰਗ)-ਲੰਘੀ ਦੇਰ ਰਾਤ ਇੱਕ ਬਜ਼ੁਰਗ ਦੀ ਰੇਲ ਗੱਡੀ ਵਿੱਚੋਂ ਡਿਗ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਛਾਣ ਹਰਮੇਲ ਸਿੰਘ ਬਾਵਾ ਪੁੱਤਰ ਨੰਦ ਸਿੰਘ (65) ਵਾਸੀ ਲਦਾਲ ਵਜੋਂ ਹੋਈ ਹੈ | ਰੇਲਵੇ ਪੁਲਿਸ ਚੌਂਕੀ ਲ ਦੇ ਇੰਚਾਰਜ ਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਿਰਤਕ ਦੇ ਭਰਾ ਜਗਮੇਲ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਭਰਾ ਹਰਮੇਲ ਸਿੰਘ ਜੋ ਕਿ ਛੜਾ ਸੀ | ਉਹ ਸੰਗਰੂਰ ਤੋਂ ਦਵਾਈ ਲੈ ਕੇ ਵਾਪਸ ਰੇਲ ਗੱਡੀ ਰਾਹੀਂ ਆਪਣੇ ਘਰ ਆ ਰਿਹਾ ਸੀ ਕਿ ਅਚਾਨਕ ਉਸ ਦੀ ਚੱਲਦੀ ਰੇਲ ਗੱਡੀ ਵਿੱਚੋਂ ਡਿਗ ਜਾਣ ਕਾਰਨ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੇ ਭਰਾ ਜਗਮੇਲ ਸਿੰਘ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਮਿ੍ਤਕ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ |

ਪਿਛਲੀ ਖ਼ਬਰ ਤਨਖ਼ਾਹਾਂ ਦਾ ਬਜਟ ਜਾਰੀ ਨਾ ਹੋਣ ਕਾਰਨ ਅਧਿਆਪਕ ਵਰਗ ਵਿਚ ਰੋਸ ਅਗਲੀ ਖ਼ਬਰ ਫਤਿਹ ਕਾਲਜ, ਰਾਮਪੁਰਾ ਨੇ ਅਕਾਦਮਿਕ ਖੇਤਰ ਵਿਚ ਪ੍ਰਤਿਭਾ ਦਾ ਲੋਹਾ ਮਨਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।