28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਲੇਰਕੋਟਲਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਚਲਾਇਆ 'ਕਾਸੋ ਆਪ੍ਰੇਸ਼ਨ' <br/>

ਮਲੇਰਕੋਟਲਾ ਜ਼ਿਲੇ੍ਹ ਦੇ ਵੱਖ-ਵੱਖ ਖੇਤਰਾਂ ਦੀ ਤਲਾਸ਼ੀ ਦੌਰਾਨ ਡੀ.ਐੱਸ.ਪੀ. ਅਮਰਗੜ੍ਹ ਸੰਜੀਵ ਕਪੂਰ ਤੇ ਗੱਲਬਾਤ ਕਰਦੇ ਹੋਏ ਉੱਚ ਪੁਲਿਸ ਅਧਿਕਾਰੀ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 07-03-2026
ਮਲੇਰਕੋਟਲਾ, 6 ਮਾਰਚ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਹਨੀਫ਼ ਥਿੰਦ) -ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵੱਲੋਂ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਤੇ ਸਰਚ ਅਭਿਆਨ ਚਲਾਇਆ ਗਿਆ | ਇੰਸਪੈਕਟਰ ਜਨਰਲ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਐੱਸ.ਪੀ. (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐੱਸ.ਪੀ. (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐੱਸ.ਪੀ. ਸਬ ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਇੰਚਾਰਜ ਸੀ ਆਂਈ ਏ ਇੰਸਪੈਕਟਰ ਹਰਜਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਕੰਗਣਵਾਲ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ | ਸਬ ਡਿਵੀਜ਼ਨ ਅਮਰਗੜ੍ਹ ਦੇ ਡੀ.ਐੱਸ.ਪੀ. ਸੰਜੀਵ ਕਪੂਰ ਵੱਲੋਂ ਪੁਲਿਸ ਫੋਰਸ ਸਮੇਤ ਨੌਸ਼ਹਿਰਾ ਵਿਖੇ ਘੇਰਾਬੰਦੀ ਤੇ ਸਰਚ ਅਭਿਆਨ ਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਪੁਲਿਸ ਫੋਰਸ ਸਮੇਤ ਕਿਲ੍ਹਾ ਰਹਿਮਤਗੜ੍ਹ ਵਿਖੇ ਵੀ ਤਲਾਸ਼ੀ ਅਭਿਆਨ ਚਲਾਇਆ ਗਿਆ | ਆਈ.ਜੀ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਸਮਗਲਰਾਂ ਅਤੇ ਤਸਕਰਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਭਵਿੱਖ ਵਿੱਚ ਵੀ ਪੰਜਾਬ ਸਰਕਾਰ ਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਜਾਰੀ ਰਹੇਗੀ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਾ ਤਸਕਰੀ ਨਾਲ ਸੰਬੰਧਿਤ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਸੇਫ਼ ਪੰਜਾਬ ਐਟੀ ਡਰੱਗ ਹੈਲਪ ਲਾਈਨ ਨੰਬਰ ਤੇ ਤੁਰੰਤ ਸਾਂਝੀ ਕਰੇ, ਤਾਂ ਜੋ ਸਮਾਜ ਨੂੰ ਨਸ਼ਿਆਂ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ |

ਪਿਛਲੀ ਖ਼ਬਰ ਮੂਨਕ ਸ਼ਹਿਰ ਵਿਚ ਚੋਰੀਆਂ ਦੀ ਭਰਮਾਰ, ਨੇੜੇ-ਨੇੜੇ ਚਾਰ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ <br/> ਅਗਲੀ ਖ਼ਬਰ ਤਣਾਅ ਵਾਲੇ ਮਾਹੌਲ ਵਿਚ ਹੋਈ ਨਗਰ ਕੌਂਸਲ ਸੰਗਰੂਰ ਦੀ ਮੀਟਿੰਗ ਕੁਝ ਕੁ ਏਜੰਡਿਆਂ ਨੂੰ ਮਿਲੀ ਪ੍ਰਵਾਨਗੀ, ਬਾਕੀ ਰੱਖੇ ਗਏ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।