27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪ੍ਰੀ ਪ੍ਰਾਇਮਰੀ ਅਧਿਆਪਕਾਂ ਤੇ ਪੁਲਿਸ ਵਲੋਂ ਪਾਣੀ ਬੁਛਾੜਾਂ ਅਤੇ ਅਧਿਆਪਕਾਂ ਦੀ ਖਿੱਚ ਧੂਹ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ <br/>

ਅਜੀਤ ਡੈਸਕ 07-03-2026
ਦਿੜ੍ਹਬਾ ਮੰਡੀ, 6 ਮਾਰਚ (ਜਸਵੀਰ ਸਿੰਘ ਅÏਜਲਾ)-ਦਿੜ੍ਹਬਾ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਵਿੱਚ ਤਾਇਨਾਤ ਪ੍ਰੀ ਪ੍ਰਾਇਮਰੀ ਅਧਿਆਪਕਾਂ ਵੱਲੋਂ ਕੱਲ੍ਹ ਚੰਡੀਗੜ੍ਹ ਮੁਹਾਲੀ ਬਾਰਡਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਵਧ ਰਹੇ ਅਧਿਆਪਕਾਂ ਤੇ ਪੁਲਿਸ ਵੱਲੋਂ ਪਾਣੀ ਬੁਛਾੜਾਂ ਅਤੇ ਅਧਿਆਪਕਾਂ ਦੀ ਖਿੱਚ ਧੂਹ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਅਧਿਆਪਕ ਪਰਮਜੀਤ ਕੌਰ ਦਿੜ੍ਹਬਾ, ਕਰਮਜੀਤ ਕੌਰ ਘੁਮਾਣ, ਗੁਰਵਿੰਦਰ ਕੌਰ, ਗੁਰਜਿੰਦਰ ਕੌਰ, ਕਿਰਨਾ ਕੌਰ, ਸੁਰੇਸ ਕੁਮਾਰੀ, ਰਮਨਦੀਪ ਕੌਰ, ਜਗਸੀਰ ਸਿੰਘ, ਇੰਦਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕੱਲ੍ਹ ਪ੍ਰੀ ਪ੍ਰਾਇਮਰੀ ਅਧਿਆਪਕ ਪੇ ਸਕੇਲ ਲਾਗੂ ਕਰਨ ਨੂੰ ਲੈ ਕੇ ਅਤੇ ਆਪਣੀਆਂ ਮੰਗਾਂ ਸਬੰਧੀ ਚੰਡੀਗੜ੍ਹ-ਮੁਹਾਲੀ ਬਾਰਡਰ ਤੋਂ ਇੱਕ ਰੋਸ਼ ਮੁਜ਼ਾਹਰੇ ਦੌਰਾਨ ਜਦੋਂ ਮੁੱਖ ਮੰਤਰੀ ਦੀ ਕੋਠੀ ਵੱਲ ਵਧ ਰਹੇ ਸਨ ਤਾਂ ਪੁਲਿਸ ਵੱਲੋਂ ਬੈਰਗੇਟ ਲਾ ਕੇ ਅਧਿਆਪਕਾਂ ਤੇ ਠੰਢੇ ਪਾਣੀ ਦੀ ਬੁਛਾੜਾ ਵਰ੍ਹਾ ਦਿੱਤੀਆਂ ਜਿਸ ਨਾਲ ਅਧਿਆਪਕ ਯੂਨੀਅਨ ਦੀ ਆਗੂ ਹਰਪ੍ਰੀਤ ਕੌਰ ਜਲੰਧਰ, ਅਤੇ ਇੱਕ ਬਜ਼ੁਰਗ ਤੋਂ ਇਲਾਵਾ ਕਈ ਅਧਿਆਪਕ ਜ਼ਖਮੀ ਹੋ ਗਏ ਹਨ ਤੇ ਕਈ ਅਧਿਆਪਕਾਂ ਦੀਆਂ ਦਸਤਾਰਾਂ ਲੱਥ ਗਈਆਂ | ਜੋ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਹੈ ਕਿ ਉਹ ਆਪਣੇ ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਣ ਅਤੇ ਇਸ ਘਟਨਾ ਦੀ ਜਾਂਚ ਕਰਵਾਉਣ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਇਹ ਸੰਘਰਸ਼ ਜਾਰੀ ਰਹੇਗਾ ਅਤੇ ਸਾਡੀ ਆਵਾਜ਼ ਵੀ ਉਨ੍ਹਾਂ ਨਾਲ ਹੈ | ਇਹ ਪਾਣੀ ਦੀਆਂ ਬੁਛਾੜਾਂ ਉਨ੍ਹਾਂ ਦੇ ਹੌਸਲੇ ਨੂੰ ਨਹੀਂ ਡਬੋ ਸਕਦੀਆਂ, ਸਗੋਂ ਉਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣਗੀਆਂ |

ਪਿਛਲੀ ਖ਼ਬਰ ਬੇਕਾਰ ਚੀਜ਼ਾਂ ਤੋਂ ਬਣੀ ਖੂਬਸੂਰਤ ਵਸਤੂਆਂ ਦੀ ਕਰਵਾਈ ਪ੍ਰਦਰਸ਼ਨੀ <br/> ਅਗਲੀ ਖ਼ਬਰ ਚੇਅਰਮੈਨ ਪਰਮਵੀਰ ਸਿੰਘ ਈਲਵਾਲ ਸੀਟੀ ਯੂਨੀਵਰਸਿਟੀ ਵਲੋਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।