27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਲੋਕ ਮੁੱਦਿਆਂ 'ਤੇ ਗੱਲ ਕਰਨ ਦੀ ਬਜਾਏ ਕਾਂਗਰਸ ਨੇ ਲੋਕਤਾਂਤਰਿਕ ਪਰੰਪਰਾਵਾਂ ਨੂੰ ਤਿਲਾਂਜਲੀ ਦਿੱਤੀ-ਈਲਵਾਲ <br/>

ਅਜੀਤ ਡੈਸਕ 07-03-2026
ਸੰਗਰੂਰ, 6 ਮਾਰਚ (ਧੀਰਜ ਪਸੌਰੀਆ)-ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋਏ ਬਜਟ ਇਜਲਾਸ ਮੌਕੇ ਰਾਜਪਾਲ ਦੇ ਭਾਸ਼ਣ ਮੌਕੇ ਕਾਂਗਰਸ ਵੱਲੋਂ ਕੀਤੇ ਬਾਈਕਾਟ ਨੂੰ ਕਰੜੇ ਹੱਥੀ ਲੈਂਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਕਾਂਗਰਸ ਨੇ ਰਾਜਪਾਲ ਦਾ ਭਾਸ਼ਣ ਸੁਣ ਕੇ ਲੋਕ ਮੁੱਦਿਆਂ ਤੇ ਗੱਲ ਕਰਨ ਦੀ ਬਜਾਏ ਲੋਕਤੰਤਰਿਕ ਪਰੰਪਰਾਵਾਂ ਨੂੰ ਤਲਾਂਜਲੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਧਾਨ ਸਭਾ ਵਿੱਚ ਕਾਂਗਰਸ ਦੀ ਡਿਊਟੀ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਿਭਾਉਣ ਦੀ ਲਾਈ ਹੋਈ ਹੈ ਪਰ ਕਾਂਗਰਸ ਨੇ ਇਹ ਜ਼ਿੰਮੇਵਾਰੀ ਨਾ ਨਿਭਾ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ | ਪੰਜਾਬ ਵਾਸੀ ਕਾਂਗਰਸ ਨੂੰ ਬਿਲਕੁਲ ਵੀ ਮਾਫ ਨਹੀਂ ਕਰਨਗੇ ਅਤੇ ਇਸ ਦਾ ਜਵਾਬ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੇਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਐਨੀਆਂ ਪ੍ਰਾਪਤੀਆਂ ਹਨ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਨਾਲ ਦੇ ਕਾਂਗਰਸ ਵਿਧਾਇਕਾਂ ਤੋਂ ਉਹ ਸੁਣੀਆਂ ਨਹੀਂ ਜਾ ਰਹੀਆਂ, ਇਸ ਕਾਰਨ ਹੀ ਉਹ ਉਨ੍ਹਾਂ ਨੇ ਬਾਈਕਾਟ ਦਾ ਰਸਤਾ ਅਪਣਾਇਆ ਹੈ | ਸੂਬੇ ਵਿੱਚ ਕ੍ਰਾਂਤੀਕਾਰੀ ਬਦਲਾਅ ਆ ਚੁੱਕਾ ਹੈ | ਗੱਲ ਬੇਸ਼ੱਕ ਨਿਰੰਤਰ ਬਿਜਲੀ ਸਪਲਾਈ ਦੀ ਕਰੀਏ ਬੇਸ਼ੱਕ ਗੱਲ ਕਰੀਏ ਸਿਹਤ ਸੇਵਾਵਾਂ ਅਤੇ ਸਿੱਖਿਆ ਪ੍ਰਬੰਧ ਵਿੱਚ ਆਏ ਬਦਲਾਅ ਦੀ, ਹਰ ਪਾਸੇ ਵਿਸ਼ਵ ਪੱਧਰੀ ਮਿਆਰ ਸਥਾਪਤ ਹੋ ਚੁੱਕੇ ਹਨ | ਇਹੀ ਕਾਰਨ ਹੈ ਕਿ 2027 ਵਿੱਚ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਸਥਾਪਿਤ ਹੋਣ ਜਾ ਰਹੀ ਹੈ |

ਪਿਛਲੀ ਖ਼ਬਰ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਹਾਈਕਿੰਗ ਅਤੇ ਟਰੈਕਿੰਗ ਕੈਂਪ ਵਿਚ ਲਿਆ ਭਾਗ <br/> ਅਗਲੀ ਖ਼ਬਰ ਬਾਲਦ ਕੈਂਚੀਆਂ ਪੁਲ 'ਤੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ 'ਚ ਦੋਵੇਂ ਮੋਟਰਸਾਈਕਲ ਸਵਾਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।