27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਬਚਾਓ ਰੈਲੀਆਂ ਵਿੱਚ ਸ਼ੋ੍ਰਮਣੀ ਅਕਾਲੀ ਨੂੰ ਭਰਵਾਂ ਹੁੰਗਾਰਾ-ਖਡਿਆਲ <br/>

ਅਜੀਤ ਡੈਸਕ 07-03-2026
ਦਿੜ੍ਹਬਾ ਮੰਡੀ, 6 ਮਾਰਚ (ਜਸਵੀਰ ਸਿੰਘ ਅÏਜਲਾ) - ਪੰਜਾਬ ਬਚਾਓ ਰੈਲੀਆਂ ਵਿੱਚ ਸ਼੍ਰੋਮਣੀ ਅਕਾਲੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਬਾਦਲ ਦੇ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ਅਰਜਬਰ ਹਰਪਾਲ ਸਿੰਘ ਖਡਿਆਲ ਨੇ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਨਾਲ ਮੁਲਾਕਾਤ ਤੋ ਬਾਅਦ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਜੋ ਕੁਝ ਵੀ ਪੰਜਾਬ ਵਿਚ ਬਣਾਇਆ ਹੈ, ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਹੀ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਸਰਕਾਰ ਬਣਾਉਣ ਲਈ ਇੱਕ ਮੌਕਾ ਮੰਗਦੇ ਸਨ | ਇੱਕ ਮੌਕਾ ਮੰਗ ਕੇ ਹੀ ਪੰਜਾਬ ਨੂੰ ਭਗਵੰਤ ਮਾਨ ਨੇ ਤਬਾਹ ਕਰਕੇ ਰੱਖ ਦਿੱਤਾ ਹੈ | ਪੰਜਾਬ ਵਿਚ ਲਗਾਤਾਰ ਫਿਰੌਤੀ ਲਈ ਕਾਲਾਂ ਆ ਰਹੀਆਂ ਹਨ | ਉਨ੍ਹਾਂ ਕਿਹਾ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਨੇ ਜਨਤਾ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਸਾਡੀ ਸਰਕਾਰ ਆਵੇਗੀ ਤਾਂ ਪੰਜਾਬ ਵਿਚ ਡਰੱਗ ਮਾਫ਼ੀਆ ਨੂੰ ਕੱਢਣ ਲਈ ਕਾਨੂੰਨ ਲਿਆਂਦਾ ਜਾਵੇਗਾ | ਜਿਵੇਂ ਵੱਡੇ ਬਾਦਲ ਨੇ ਸਰਕਾਰ ਚਲਾਈ ਸੀ, ਉਸੇ ਤਰ੍ਹਾਂ ਹੀ ਅਸੀਂ ਵੀ ਸਰਕਾਰ ਬਣਾਵਾਂਗੇ | ਜੇ ਪੰਜਾਬ ਵਿਚੋਂ ਗੈਂਗਸਰਵਾਦ ਖ਼ਤਮ ਹੋਵੇਗਾ ਤਾਂ ਹੀ ਪੰਜਾਬ ਬਚੇਗਾ | ਉਨ੍ਹਾਂ ਕਿਹਾ ਸੰਗਰੂਰ ਬਰਨਾਲਾ ਤੇ ਮਲੇਰਕੋਟਲਾ ਦੇ ਹਲਕਿਆਂ ਵਿੱਚ ਹੋਣ ਵਾਲੀਆਂ ਰੈਲੀਆਂ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਣਗੀਆਂ ਤੇ ਸਰਕਾਰ ਦੇ ਸਾਰੇ ਭੁਲੇਖੇ ਵੀ ਦੂਰ ਹੋ ਜਾਣਗੇ |

ਪਿਛਲੀ ਖ਼ਬਰ ਬੀਮਾ ਕੰਪਨੀ 19ਵੇਂ ਸਾਲਾਨਾ ਖ਼ੂਨਦਾਨ ਕੈਂਪ ਵਿਚ ਮਹੱਤਵਪੂਰਨ ਸਹਾਇਤਾ ਪ੍ਰਦਾਨ ਕਰੇਗੀ <br/> ਅਗਲੀ ਖ਼ਬਰ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਹਾਈਕਿੰਗ ਅਤੇ ਟਰੈਕਿੰਗ ਕੈਂਪ ਵਿਚ ਲਿਆ ਭਾਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।