01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 5.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ <br/>

ਅਜੀਤ ਡੈਸਕ 09-03-2026
ਸੁਨਾਮ ਊਧਮ ਸਿੰਘ ਵਾਲਾ, 8 ਮਾਰਚ (ਭੁੱਲਰ, ਧਾਲੀਵਾਲ, ਸੱਗੂ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ | ਇਸ ਦੇ ਨਾਲ-ਨਾਲ ਜਾਖ਼ਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ | ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸਾਰੀ ਵੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ | ਇਸ ਮੌਕੇ ਸਥਾਨਕ ਆਗੂ, ਵਰਕਰ, ਵੱਖ ਵੱਖ ਅਹੁਦੇਦਾਰ, ਨਗਰ ਕੌਂਸਲ ਦੇ ਨੁਮਾਇੰਦੇ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ |
ਪਿਛਲੀ ਖ਼ਬਰ ਮੈਡੀਕਲ ਐਸੋਸੀਏਸ਼ਨ ਬਲਾਕ ਸ਼ੇਰਪੁਰ ਦੀ ਅਹਿਮ ਮੀਟਿੰਗ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਵੱਡਾ ਸੰਘਰਸ਼-ਮਾਹਮਦਪੁਰ <br/>... ਅਗਲੀ ਖ਼ਬਰ ਅਹਿਮਦਗੜ੍ਹ ਦੇ ਨਾਂਮਵਰ ਕੜਵਲ ਤੇ ਸਿੰਗਲਾ ਪਰਿਵਾਰ ਹੋਏ ਕਮਲ ਧਾਲੀਵਾਲ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।