01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਧੂਰੀ ਹਲਕੇ ਦਾ ਪਿੰਡ ਜਹਾਂਗੀਰ ਆਧੁਨਿਕ ਸਹੂਲਤਾਂ ਨਾਲ ਲੈਸ-ਸਰਪੰਚ ਰੁਪਿੰਦਰ ਕੌਰ/ਮਨਪ੍ਰੀਤ ਸ਼ਰਮਾ ਰਿੱਕੀ <br/>

ਪਿੰਡ ਜਹਾਂਗੀਰ ਦੇ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਦਿੰਦੀ ਹੋਈ ਸਰਪੰਚ ਰੁਪਿੰਦਰ ਕੌਰ ਅਤੇ ਵਿਕਾਸ ਕਾਰਜਾਂ ਦਾ ਦਿ੍ਸ਼ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 09-03-2026
ਧੂਰੀ, 8 ਮਾਰਚ (ਲਖਵੀਰ ਸਿੰਘ ਧਾਂਦਰਾ)-ਧੂਰੀ ਹਲਕੇ ਦੇ ਪਿੰਡ ਜਹਾਂਗੀਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਰਾਂਟਾਂ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਰੁਪਿੰਦਰ ਕੌਰ ਅਤੇ ਯੂਥ ਆਗੂ ਮਨਪ੍ਰੀਤ ਸ਼ਰਮਾ ਰਿੱਕੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਪਿੰਡਾਂ ਨੂੰ ਹਾਈਟੈਕ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਜਹਾਂਗੀਰ ਵਿੱਚ ਐਲਈਡੀ ਲਾਈਟਾਂ ਅਤੇ ਸੋਲਰ ਪੈਨਲ ਲਗਾਏ ਗਏ ਹਨ | ਸੁਰੱਖਿਆ ਲਈ ਐੱਚ.ਡੀ ਕੈਮਰੇ ਲਗਾਏ ਗਏ ਹਨ ਅਤੇ ਪਿੰਡ ਵਿੱਚ ਡਿਜੀਟਲ ਲਾਇਬ੍ਰੇਰੀ ਬਣਾਈ ਗਈ ਹੈ | ਇਸ ਤੋਂ ਇਲਾਵਾ ਆਧੁਨਿਕ ਪਾਰਕ ਦੀ ਉਸਾਰੀ ਕੀਤੀ ਗਈ ਹੈ ਅਤੇ ਪੀਣ ਵਾਲੇ ਸਾਫ਼ ਪਾਣੀ ਲਈ ਪੂਰੇ ਪਿੰਡ ਵਿੱਚ ਸਮਰਸੀਬਲ ਮੋਟਰਾਂ ਲਗਾਈਆਂ ਗਈਆਂ ਹਨ | ਮੰਡੀ ਬੋਰਡ ਰਾਹੀਂ ਪਿੰਡ ਦੀ ਸਾਰੀ ਫਿਰਨੀ ਨੂੰ ਕੰਕਰੀਟ ਨਾਲ ਤਿਆਰ ਕੀਤਾ ਗਿਆ ਹੈ ਅਤੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਗਈਆਂ ਹਨ | ਪਿੰਡ ਦੀ ਧਰਮਸ਼ਾਲਾ ਦਾ ਨਵਾਂ ਨਿਰਮਾਣ ਵੀ ਕੀਤਾ ਜਾ ਰਿਹਾ ਹੈ | ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋ ਰਿਹਾ ਹੈ | ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਸਪੋਰਟਸ ਕੰਪਲੈਕਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਪਿੰਡ ਵਿੱਚ ਨਵੇਂ ਬੱਸ ਸਟੈਂਡ ਦੀ ਉਸਾਰੀ ਵੀ ਜਾਰੀ ਹੈ | ਇਸ ਮੌਕੇ ਯੂਥ ਆਗੂ ਮਨਪ੍ਰੀਤ ਸ਼ਰਮਾ ਰਿੱਕੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਓ.ਐਸ.ਡੀ ਸੁਖਵੀਰ ਸਿੰਘ, ਓ ਐਸ ਡੀ ਰਾਜਵੀਰ ਸਿੰਘ, ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਰਾਜਵੰਤ ਸਿੰਘ ਘੁੱਲੀ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਰੁਪਿੰਦਰ ਕੌਰ, ਨੌਜਵਾਨ ਯੂਥ ਆਗੂ ਮਨਪ੍ਰੀਤ ਸ਼ਰਮਾ ਰਿੱਕੀ, ਪੰਚਾਇਤ ਮੈਂਬਰ ਨਿਰਮਲ ਸਿੰਘ, ਮੇਜਰ ਸਿੰਘ ਗਿੱਲ, ਰੇਸ਼ਮ ਸਿੰਘ, ਸੋਹਣਦੀਪ ਸਿੰਘ, ਦਰਸ਼ਨ ਸਿੰਘ, ਹਾਕਮ ਸਿੰਘ, ਹਰਬੰਸ ਸਿੰਘ, ਤਰਸੇਮ ਸਿੰਘ ਅਤੇ ਜਸਵੀਰ ਸਿੰਘ ਸਾਰੇ ਪੰਚਾਇਤ ਮੈਂਬਰ ਸਾਹਿਬਾਨ ਯੂਥ ਕਲੱਬ ਪ੍ਰਧਾਨ ਦਵਿੰਦਰ ਗਿੰਦੀ ਆਦਿ ਤੋਂ ਇਲਾਵਾ ਜੇ.ਈ. ਦੀਪਕ ਸੇਠੀ, ਪੰਚਾਇਤ ਸੈਕਟਰੀ ਵਰੁਣ ਗਰਗ ਸਮੇਤ ਪਿੰਡ ਦੇ ਨਗਰ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪਾਲੀਟੈਕਨਿਕ ਕਾਲਜਿਜ਼ ਗਜ਼ਟਿਡ ਟੀਚਰਜ਼ ਐਸੋਸੀਏਸ਼ਨ ਦੀ ਨਵੀਂ ਇਕਾਈ ਦੀ ਚੋਣ <br/> ਅਗਲੀ ਖ਼ਬਰ ਅÏਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਸਕੀਮ ਨੂੰ ਸ਼ਰਤਾਂ ਤਹਿਤ ਲਾਗੂ ਕਰ ਕੇ ਪੰਜਾਬ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।