15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਥਕ ਸ਼ਖ਼ਸੀਅਤਾਂ ਵਲੋਂ ਭਾਈ ਮਨਦੀਪ ਸਿੰਘ ਖ਼ੁਰਦ ਤੇ ਜਰਨੈਲ ਸਿੰਘ ਨੱਥੋਹੇੜੀ ਦਾ ਸਨਮਾਨ <br/>

ਦਸਤਾਰ ਸਿਖਲਾਈ ਕੈਂਪ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਸਥਾ ਦੇ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਤੇ ਚੇਅਰਮੈਨ ਜਰਨੈਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 10-03-2026
ਮਲੇਰਕੋਟਲਾ, 9 ਮਾਰਚ (ਮਨਜਿੰਦਰ ਸਿੰਘ ਸਰੌਦ) - ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਆਓ ਦਸਤਾਰਾਂ ਸਜਾਈਏ ਤੇ ਮੇਰੀ ਦਸਤਾਰ ਮੇਰੀ ਸ਼ਾਨ ਮੁਹਿੰਮ ਦੇ ਤਹਿਤ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਦੱਸਿਆ ਕਿ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਤੇ ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ 2 ਰੋਜ਼ਾ ਦਸਤਾਰ ਕੈਂਪ ਦੌਰਾਨ ਹਜ਼ਾਰਾਂ ਨੌਜਵਾਨਾਂ ਨੇ ਪੱਕੇ ਤੌਰ 'ਤੇ ਸਾਬਤ ਸੂਰਤ ਹੋਣ 'ਤੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ | ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਭਾਈ ਮਨਦੀਪ ਸਿੰਘ ਖ਼ੁਰਦ ਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੂੰ ਇਸ ਉਪਰਾਲੇ ਲਈ ਸਨਮਾਨਿਤ ਕਰਦਿਆਂ ਕਿਹਾ ਕਿ ਆਓ ਦਸਤਾਰਾਂ ਸਜਾਈਏ ਮੁਹਿੰਮ ਨਾਲ ਵੱਡੀ ਪੱਧਰ 'ਤੇ ਨੌਜਵਾਨ ਪੀੜ੍ਹੀ ਵਿਰਸੇ ਨਾਲ ਜੁੜ ਰਹੀ ਹੈ ਤੇ ਨੌਜਵਾਨਾਂ ਵਿਚ ਦਸਤਾਰਾਂ ਸਜਾਉਣ ਦਾ ਰੁਝਾਨ ਵਧਿਆ ਹੈ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਮਲੇਸ਼ੀਆ ਇੰਚਾਰਜ ਸਰਬਜੀਤ ਸਿੰਘ ਐਹਨੋ, ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ, ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾ ਤੋਂ ਇਲਾਵਾ ਦਸਤਾਰ ਕੋਚ ਗੁਰਵਿੰਦਰ ਸਿੰਘ ਸਿਆੜ, ਗੁਰਵਿੰਦਰ ਸਿੰਘ ਘਵੱਦੀ, ਪ੍ਰਭਪਿੰਦਰ ਸਿੰਘ ਬਾਠਾਂ, ਜਸ਼ਨਦੀਪ ਸਿੰਘ ਮਲੌਦ, ਅੰਮਿ੍ਤਪ੍ਰੀਤ ਸਿੰਘ ਖ਼ੁਰਦ, ਕਿਰਨਦੀਪ ਸਿੰਘ ਖਾਲਸਾ, ਤਰਨਜੀਤ ਸਿੰਘ ਭੈਣੀ ਦਰੇੜਾ, ਜਸ਼ਨਦੀਪ ਸਿੰਘ ਤਾਜਪੁਰ, ਹਰਦੀਪ ਸਿੰਘ ਬੀਜਾ, ਮਨਜੀਤ ਸਿੰਘ ਖ਼ਾਲਸਾ, ਨਾਨਕਜੀਤ ਸਿੰਘ ਚੀਮਾ ਹਾਜ਼ਰ ਸਨ |

ਪਿਛਲੀ ਖ਼ਬਰ ਇੰਡੀਅਨ ਆਇਲ ਡੀਪੂਆਂ 'ਚ ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਨਾ ਮਿਲਣ ਸੰਬੰਧੀ ਉੱਠੀ ਆਵਾਜ਼ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।