15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਇੰਡੀਅਨ ਆਇਲ ਡੀਪੂਆਂ 'ਚ ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਨਾ ਮਿਲਣ ਸੰਬੰਧੀ ਉੱਠੀ ਆਵਾਜ਼ <br/>

ਭਾਜਪਾ ਆਗੂ ਕਰਮ ਲਹਿਲ ਰਾਜਪਾਲ ਨੂੰ ਮੰਗ-ਪੱਤਰ ਸੌਂਪਦੇ ਹੋਏ, ਨਾਲ ਅਮਨਦੀਪ ਸਿੰਘ ਸਰਪੰਚ, ਬਹਾਦਰ ਸਿੰਘ, ਸੰਜੀਵ ਜਿੰਦਲ ਲੱਕੀ ਅਤੇ ਹੈਰੀ ਕਮੋਮਾਜਰਾ | ਤਸਵੀਰ: ਮੁਕੇਸ਼ ਕੁਮਾਰ <br/> 10-03-2026
ਸੰਗਰੂਰ, 9 ਮਾਰਚ (ਦਮਨਜੀਤ ਸਿੰਘ) - ਸਥਾਨਕ ਸੰਗਰੂਰ-ਪਾਤੜਾਂ ਰੋਡ 'ਤੇ ਸਥਿਤ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਡੀਪੂਆਂ 'ਚ ਸਥਾਨਕ ਲੋਕਾਂ ਨੂੰ ਰੋਜ਼ਗਾਰ ਅਤੇ ਟੈਂਡਰਾਂ ਵਿੱਚ ਤਰਜੀਹ ਦੇਣ ਦੀ ਮੰਗ ਨੂੰ ਲੈ ਕੇ ਭਾਜਪਾ ਪੰਜਾਬ ਦੇ ਸਪੋਰਟਸ ਸੈੱਲ ਦੇ ਇੰਚਾਰਜ ਕਰਮ ਲਹਿਲ ਵਲੋਂ ਰਾਜਪਾਲ ਪੰਜਾਬ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਗਿਆ | ਕਰਮ ਲਹਿਲ ਨੇ ਕਿਹਾ ਕਿ ਪਿੰਡ ਕਮੋਮਾਜਰਾ ਖ਼ੁਰਦ ਅਤੇ ਕਮੋਮਾਜਰਾ ਕਲਾਂ ਦੀ ਵਾਹੀ ਯੋਗ ਜ਼ਮੀਨ 'ਤੇ ਬਣੇ ਇੰਡੀਅਨ ਆਇਲ ਦੇ ਡੀਪੂਆਂ ਕਾਰਨ ਇਲਾਕੇ ਦੀ ਖੇਤੀਯੋਗ ਜ਼ਮੀਨ 'ਚ ਕਾਫ਼ੀ ਕਮੀ ਆਈ ਹੈ, ਜਿਸ ਨਾਲ ਕਈ ਪਰਿਵਾਰਾਂ ਦੇ ਰੁਜ਼ਗਾਰ ਦੇ ਸਾਧਨ ਪ੍ਰਭਾਵਿਤ ਹੋਏ ਹਨ | ਉਨ੍ਹਾਂ ਦੱਸਿਆ ਕਿ ਜਿੱਥੇ ਇੱਕ ਪਾਸੇ ਇਲਾਕੇ ਦੇ ਨੌਜਵਾਨ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉੱਥੇ ਹੀ ਇਨ੍ਹਾਂ ਡੀਪੂਆਂ 'ਚ ਜ਼ਿਆਦਾਤਰ ਕਰਮਚਾਰੀ ਬਾਹਰਲੀਆਂ ਸਟੇਟਾਂ ਤੋਂ ਭਰਤੀ ਕੀਤੇ ਗਏ ਹਨ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇੰਡੀਅਨ ਆਇਲ ਦੇ ਇਨ੍ਹਾਂ ਡੀਪੂਆਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਾਲ ਸੰਬੰਧਿਤ ਟੈਂਡਰ ਵੀ ਬਾਹਰਲੇ ਜ਼ਿਲਿ੍ਹਆਂ ਅਤੇ ਸਟੇਟਾਂ ਦੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ, ਜਿਸ ਨਾਲ ਸੰਗਰੂਰ ਜ਼ਿਲ੍ਹੇ ਦੇ ਸਥਾਨਕ ਵਪਾਰੀਆਂ ਅਤੇ ਟਰਾਂਸਪੋਰਟਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਜਦੋਂ ਇਹ ਡੀਪੂ ਸੰਗਰੂਰ ਦੀ ਧਰਤੀ 'ਤੇ ਸਥਿਤ ਹਨ ਤਾਂ ਇੱਥੋਂ ਦੇ ਨੌਜਵਾਨਾਂ ਅਤੇ ਵਪਾਰੀਆਂ ਨੂੰ ਰੋਜ਼ਗਾਰ ਅਤੇ ਟੈਂਡਰਾਂ ਵਿੱਚ ਪਹਿਲ ਦੇ ਆਧਾਰ 'ਤੇ ਮੌਕੇ ਦਿੱਤੇ ਜਾਣ | ਉਨ੍ਹਾਂ ਦੱਸਿਆ ਕਿ ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਰਾਜਪਾਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਸੁਣਦੇ ਹੋਏ ਭਰੋਸਾ ਦਿੱਤਾ ਕਿ ਇਸ ਸੰਬੰਧੀ ਜਲਦ ਹੀ ਸੰਬੰਧਿਤ ਵਿਭਾਗਾਂ ਨਾਲ ਗੱਲਬਾਤ ਕਰ ਕੇ ਲੋੜੀਂਦੀ ਕਾਰਵਾਈ ਲਈ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਸਥਾਨਕ ਨੌਜਵਾਨਾਂ ਅਤੇ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਕੀਤੀ ਜਾ ਸਕੇ | ਇਸ ਮੌਕੇ ਅਮਨਦੀਪ ਸਿੰਘ ਸਰਪੰਚ ਕਮੋਮਾਜਰਾ ਖ਼ੁਰਦ, ਯੂਨੀਅਨ ਪ੍ਰਧਾਨ ਬਹਾਦਰ ਸਿੰਘ (ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ) ਸੰਜੀਵ ਜਿੰਦਲ ਲੱਕੀ ਅਤੇ ਹੈਰੀ ਕਮੋਮਾਜਰਾ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਵੀ ਸਥਾਨਕ ਲੋਕਾਂ ਦੇ ਹੱਕ 'ਚ ਆਪਣਾ ਸਮਰਥਨ ਪ੍ਰਗਟਾਇਆ |

ਪਿਛਲੀ ਖ਼ਬਰ ਅÏਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਨਾ ਸਰਕਾਰ ਦਾ ਨਿਵੇਕਲਾ-ਕਾਂਝਲਾ <br/> ਅਗਲੀ ਖ਼ਬਰ ਪੰਥਕ ਸ਼ਖ਼ਸੀਅਤਾਂ ਵਲੋਂ ਭਾਈ ਮਨਦੀਪ ਸਿੰਘ ਖ਼ੁਰਦ ਤੇ ਜਰਨੈਲ ਸਿੰਘ ਨੱਥੋਹੇੜੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।