15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਗੁਰੂ ਤੇਗ਼ ਬਹਾਦਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

ਖੇਡਾਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਸਤਿਵੀਰ ਸਿੰਘ ਤੇ ਹੋਰ | ਤਸਵੀਰ: ਸੰਜੇ ਲਹਿਰੀ <br/> 10-03-2026
ਧੂਰੀ, 9 ਮਾਰਚ (ਸੰਜੇ ਲਹਿਰੀ) - ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਧੂਰੀ ਦੇ ਵਿਦਿਆਰਥੀਆਂ ਨੇ 45ਵੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਐਥਲੈਟਿਕਸ ਖੇਡਾਂ (ਅੰਡਰ-11) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਬੀਤੇ ਦਿਨੀਂ ਨਾਰੰਗਬਾਦ, ਲੁਧਿਆਣਾ ਵਿਖੇ ਆਯੋਜਿਤ ਇਨ੍ਹਾਂ ਖੇਡਾਂ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀ ਜ਼ੋਹਰਬੀਰ ਸਿੰਘ ਨੇ ਗੋਲਾ ਸੁੱਟਣਾ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਅਤੇ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਉੱਚਾ ਕੀਤਾ | ਇਸੇ ਲੜੀ ਵਿੱਚ ਸਕੂਲ ਦੇ ਵਿਦਿਆਰਥੀ ਸੁਬੇਗ ਸਿੰਘ ਨੇ ਵੀ ਇਨ੍ਹਾਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਟਰੱਸਟ ਦੇ ਚੇਅਰਮੈਨ ਸ. ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਇਹ ਸਾਰੀ ਕਾਮਯਾਬੀ ਬੱਚੇ ਦੀ ਮਿਹਨਤ, ਪਰਿਵਾਰ ਦਾ ਸਹਿਯੋਗ ਅਤੇ ਸਾਰੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ | ਸਕੂਲ ਦੇ ਪਿ੍ੰਸੀਪਲ ਸ. ਸਤਿਬੀਰ ਸਿੰਘ ਅਤੇ ਸਟਾਫ ਨੇ ਦੋਵੇਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ |

ਪਿਛਲੀ ਖ਼ਬਰ ਡਿਜੀਟਲ ਪ੍ਰਣਾਲੀ ਨਾਲ ਕਰਜ਼ਾ ਮੁਕੰਮਲ ਹੁੰਦੇ ਹੀ ਆਰ.ਸੀ. ਤੋਂ ਆਪਣੇ ਆਪ ਹਟੇਗਾ ਬੈਂਕ/ਫਾਇਨੈਂਸਰ ਦਾ ਨਾਮ ਅਗਲੀ ਖ਼ਬਰ ਮਿਡ-ਡੇ-ਮੀਲ ਕੁੱਕ ਫ਼ਰੰਟ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।