15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੇਫ ਸਕੂਲ ਵਾਹਨ ਪਾਲਿਸੀ ਤਹਿਤ 35 ਸਕੂਲੀ ਬੱਸਾਂ ਦੀ ਅਚਨਚੇਤ ਕੀਤੀ ਜਾਂਚ, 2 ਸਕੂਲੀ ਬੱਸਾਂ ਦੇ ਕੀਤੇ ਚਲਾਨ <br/>

ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਮਲੇਰਕੋਟਲਾ, ਜ਼ਿਲ੍ਹਾ ਟਰੈਫ਼ਿਕ ਪੁਲਿਸ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਸਕੂਲੀ ਬੱਸਾਂ ਦੀ ਜਾਂਚ ਕਰਦੇ ਹੋਏ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 10-03-2026
ਮਲੇਰਕੋਟਲਾ, 9 ਮਾਰਚ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਬਾਲ ਸੁਰੱਖਿਆ ਵਿਭਾਗ ਦੀ ਟੀਮ ਵਲੋਂ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਸਕੂਲਾਂ ਦੀਆਂ 35 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਬੱਚਿਆਂ ਦੀ ਸੁਰੱਖਿਆ ਲਈ ਲਾਜ਼ਮੀ ਹੋਰ ਪ੍ਰਬੰਧਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ | ਚੈਕਿੰਗ ਦੌਰਾਨ ਦੋ ਸਕੂਲੀ ਬੱਸਾਂ ਵਿਚ ਫਸਟ ਏਡ ਕਿੱਟ ਨਾ ਹੋਣ ਕਾਰਨ ਉਨ੍ਹਾਂ ਦੇ ਚਲਾਨ ਕੀਤੇ ਗਏ ਅਤੇ ਬੱਸ ਚਾਲਕਾਂ ਨੂੰ ਤੁਰੰਤ ਇਹ ਕਮੀ ਪੂਰੀ ਕਰਨ ਲਈ ਹਦਾਇਤ ਕੀਤੀ ਗਈ | ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਆਪਣੇ ਸਕੂਲੀ ਵਾਹਨਾਂ ਵਿਚ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ | ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ | ਇਸ ਮੌਕੇ ਏ.ਟੀ.ਓ. ਸ਼ਹਿਨਾਜ਼ ਪ੍ਰਵੀਨ, ਜ਼ਿਲ੍ਹਾ ਟਰਿੈਫ਼ਕ ਇੰਚਾਰਜ ਇੰਸਪੈਕਟਰ ਬਲਵੀਰ ਸਿੰਘ, ਲੀਗਲ ਅਫ਼ਸਰ ਬਬੀਤਾ ਕੁਮਾਰੀ, ਲਵਪ੍ਰੀਤ ਸਿੰਘ, ਸਿੱਖਿਆ ਵਿਭਾਗ ਤੋਂ ਦੀਪਕ ਸ਼ਰਮਾ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਰੋਸ ਮਾਰਚਾਂ ਨੰੂ ਲੈ ਕੇ ਮੁਲਾਜ਼ਮਾਂ ਨੇ ਉਲੀਕੀ ਵਿਉਂਤਬੰਦੀ <br/> ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਦੇ ਬਜਟ ਸੈਸ਼ਨ ਦੌਰਾਨ 11 ਮਾਰਚ ਨੂੰ ਮੋਹਾਲੀ ਵਿਖੇ ਰੋਸ ਰੈਲੀ ਵਿੱਚ ਪੁੱਜਣ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।