15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਮਿਤ ਸ਼ਾਹ ਦੀ 14 ਨੂੰ ਮੋਗਾ ਰੈਲੀ ਲਈ ਯੁਵਾ ਮੋਰਚਾ ਨੇ ਕਸੀ ਕਮਰ-ਐਡਵੋਕੇਟ ਬੱਗਾ <br/>

ਭਾਜਪਾ ਯੁਵਾ ਮੋਰਚਾ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਮਨਪ੍ਰੀਤ ਸਿੰਘ ਬੱਗਾ ਅਤੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਯੁਵਾ ਮੋਰਚਾ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਸਾਂਝੀ ਤਸਵੀਰ ਨਾਲ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 10-03-2026
ਮਲੇਰਕੋਟਲਾ, 9 ਮਾਰਚ (ਮੁਹੰਮਦ ਹਨੀਫ਼ ਥਿੰਦ)-ਗਊਸ਼ਾਲਾ ਧੂਰੀ ਰੋਡ ਮਲੇਰਕੋਟਲਾ ਵਿਖੇ ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਦੀ ਅਗਵਾਈ ਐਡਵੋਕੇਟ ਮਨਪ੍ਰੀਤ ਬੱਗਾ ਜ਼ਿਲ੍ਹਾ ਪ੍ਰਧਾਨ, ਭਾਜਪਾ ਯੁਵਾ ਮੋਰਚਾ ਮਲੇਰਕੋਟਲਾ ਵਲੋਂ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਭਾਰਤੀ ਜਨਤਾ ਪਾਰਟੀ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਅਤੇ ਪੰਜਾਬ ਯੁਵਾ ਮੋਰਚਾ ਦੀ ਜਨਰਲ ਸਕੱਤਰ ਸ਼੍ਰੀਮਤੀ ਪ੍ਰੀਆ ਸ਼ਰਮਾ ਹਾਜ਼ਰ ਰਹੇ | ਉਨ੍ਹਾਂ ਵਲੋਂ 14 ਮਾਰਚ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਣ ਵਾਲੀ ਵਿਸ਼ਾਲ ਰੈਲੀ ਸਬੰਧੀ ਯੁਵਾ ਮੋਰਚਾ ਦੇ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ | ਇਸ ਮੌਕੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਮਨਪ੍ਰੀਤ ਬੱਗਾ ਵਲੋਂ ਟੀਮ ਦਾ ਵਿਸਥਾਰ ਕਰਦਿਆਂ ਕਈ ਨੌਜਵਾਨ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ | ਜਿਨ੍ਹਾਂ ਵਿਚ ਰਾਹੁਲ ਕੁਮਾਰ ਰਾਏ, ਰਾਸ਼ਿਦ ਦਿਲਸ਼ਾਦ, ਰਾਜੇਸ਼ ਕੁਮਾਰ ਟਿੰਕੂ ਅਤੇ ਮਨਦੀਪ ਸਿੰਘ ਟਿੰਨੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਤੁਸ਼ਾਰ ਜੈਨ ਅਤੇ ਪਵਨਿੰਦਰ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ, ਡਾ. ਰਾਕੇਸ਼ ਕੁਮਾਰ, ਮੋਹਿਤ ਜਿੰਦਲ ਅਤੇ ਸੁਰਿੰਦਰ ਕੁਮਾਰ ਨੂੰ ਜ਼ਿਲ੍ਹਾ ਸਕੱਤਰ ਅਤੇ ਹਰੀ ਓਮ ਨੂੰ ਜ਼ਿਲ੍ਹਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਵਿਸ਼ਵ ਰਾਜ ਗੌਤਮ, ਨਮਨ ਜੈਨ, ਨਵਨੀਤ ਸ਼ਰਮਾ ਅਤੇ ਅਦਿਤਿਆ ਕੁਮਾਰ ਨੂੰ ਯੁਵਾ ਮੋਰਚਾ ਦੇ ਮੰਡਲ ਪ੍ਰਧਾਨ ਵਜੋਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਮੀਟਿੰਗ ਦੇ ਅੰਤ 'ਚ ਯੁਵਾ ਮੋਰਚਾ ਦੇ ਵੱਡੀ ਗਿਣਤੀ 'ਚ ਵਰਕਰ ਮੌਜੂਦ ਰਹੇ ਅਤੇ ਸਭ ਨੇ 14 ਮਾਰਚ ਨੂੰ ਹੋਣ ਵਾਲੀ ਰੈਲੀ ਨੂੰ ਕਾਮਯਾਬ ਬਣਾਉਣ ਦਾ ਸੰਕਲਪ ਲਿਆ |

ਪਿਛਲੀ ਖ਼ਬਰ ਰੋਟਰੀ ਕਲੱਬ ਸੰਗਰੂਰ ਰੋਆਇਲ ਵਲੋਂ ਲਗਾਏ ਕੈਂਪ ਵਿੱਚ 550 ਮਰੀਜ਼ਾਂ ਦੀ ਕੀਤੀ ਜਾਂਚ <br/> ਅਗਲੀ ਖ਼ਬਰ ਰਾਈਸਿਲਾ ਦੇ ਡਾਇਰੈਕਟਰ ਪ੍ਰਸ਼ੋਤਮ ਗਰਗ ਕਾਲਾ ਦੇ ਗ੍ਰਹਿ ਵਿਖੇ ਕੀਤੀ 'ਰੋਜ਼ਾ ਇਫ਼ਤਿਆਰ' ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।