21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>

ਮਾਡਰਨ ਕਾਲਜ ਆਫ਼ ਐਜੂਕੇਸ਼ਨ, ਸ਼ੇਰਗੜ੍ਹ ਚੀਮਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੌਰਾਨ ਸਕੂਲ ਦੇ ਕੈਂਪਸ ਵਿੱਚ ਬੂਟੇ ਲਗਾਉਂਦੇ ਹੋਏ ਵਿਦਿਆਰਥੀ ਅਤੇ ਪਿ੍ੰਸੀਪਲ ਡਾਕਟਰ ਨੀਤੂ ਸੇਠੀ ਅਤੇ ਹੋਰ | ਤਸਵੀਰ: ਜਸਵੀਰ ਸਿੰਘ ਜੱਸੀ <br/> 11-03-2026
ਸੰਦੌੜ, 10 ਮਾਰਚ (ਜਸਵੀਰ ਸਿੰਘ ਜੱਸੀ) - ਮਾਡਰਨ ਕਾਲਜ ਆਫ਼ ਐਜੂਕੇਸ਼ਨ, ਸ਼ੇਰਗੜ੍ਹ ਚੀਮਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇੱਕ ਦਿਨ ਦਾ ਸੈਮੀਨਾਰ ਆਯੋਜਿਤ ਕੀਤਾ ਗਿਆ | ਇਸ ਸਮਾਗਮ ਦਾ ਮੁੱਖ ਵਿਸ਼ਾ ਮਹਿਲਾਵਾਂ ਨੂੰ ਹੁਨਰ ਅਤੇ ਨਵੀਨ ਸੋਚ ਰਾਹੀਂ ਸਸ਼ਕਤ ਬਣਾਉਣਾ ਸੀ | ਇਸ ਸੈਮੀਨਾਰ ਦੇ ਰਿਸੋਰਸ ਪਰਸਨ ਡਾ. ਨਿਸ਼ੀ ਬਾਲਾ ਸਨ, ਜਿਨ੍ਹਾਂ ਨੇ ਮਹਿਲਾਵਾਂ ਦੀ ਤਰੱਕੀ ਲਈ ਹੁਨਰ ਵਿਕਾਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਅਤੇ ਹੁਨਰ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਨੀਤੂ ਸੇਠੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ | ਹਰਲੀਨ ਕੌਰ ਨੇ ਸਮਾਗਮ ਦਾ ਸੰਚਾਲਨ ਕੀਤਾ | ਕਮਲਪ੍ਰੀਤ ਕੌਰ, ਆਮਨਾ ਕਮਲ, ਜ਼ੀਨਤ, ਨਾਦੀਆ ਸੇਠੀ, ਮੁਸਕਾਨ ਅਤੇ ਰੁਪਿੰਦਰ ਕੌਰ ਨੇ ਆਪਣੀਆਂ ਪ੍ਰਸਤੁਤੀਆਂ ਪੇਸ਼ ਕਰ ਕੇ ਮਹਿਲਾਵਾਂ ਪ੍ਰਤੀ ਸਤਿਕਾਰ ਪ੍ਰਗਟਾਇਆ | ਅਧਿਆਪਕਾਂ ਨੇ ਵੀ ਸਮਾਜ ਵਿੱਚ ਮਹਿਲਾਵਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਰੱਖੇ | ਇਸ ਮੌਕੇ ਕਾਲਜ ਦੇ ਗਰਾਊਾਡ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ | ਇਹ ਸਮਾਗਮ ਵਿਦਿਆਰਥੀਆਂ ਲਈ ਜਾਣਕਾਰੀ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ |

ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਮੁਹਾਲੀ ਵਿਖੇ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕਰਨਗੇ <br/> ਅਗਲੀ ਖ਼ਬਰ ਮਨਪ੍ਰੀਤ ਕੌਰ ਨੇ ਪਾਸ ਕੀਤੀ ਸੀ.ਏ. ਫਾਊਾਡੇਸ਼ਨ ਦੀ ਪ੍ਰੀਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।