26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

30 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਪੁਲਿਸ ਅੜਿੱਕੇ ਆਬਕਾਰੀ ਐਕਟ ਅਧੀਨ ਵੀ 2 ਕੇਸ ਦਰਜ <br/>

ਅਜੀਤ ਡੈਸਕ 28-03-2026
ਦਿੜ੍ਹਬਾ ਮੰਡੀ, 27 ਮਾਰਚ (ਹਰਬੰਸ ਸਿੰਘ ਛਾਜਲੀ)-ਸਰਤਾਜ ਸਿੰਘ ਚਾਹਲ, ਐੱਸ.ਐੱਸ.ਪੀ., ਸੰਗਰੂਰ ਨੇ ਦੱਸਿਆ ਕਿ ਸਬ ਡਵੀਜ਼ਨ ਦਿੜ੍ਹਬਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਪਿੰਡਾਂ ਦੇ ਪਹਿਰੇਦਾਰ' ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 20 ਤੋਂ 26 ਮਾਰਚ ਤਕ ਐਨ.ਡੀ.ਪੀ.ਐੱਸ ਐਕਟ ਤਹਿਤ 01 ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਕੇਸ ਦਰਜ ਕੀਤਾ ਗਿਆ ਅਤੇ 30 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਵਾਈ ਗਈ | ਆਬਕਾਰੀ ਐਕਟ ਅਧੀਨ 02 ਕੇਸ ਦਰਜ ਕਰਕੇ 02 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਵੱਖ-ਵੱਖ ਮੁਕੱਦਮਿਆਂ ਵਿੱਚ 200 ਲੀਟਰ ਲਾਹਣ ਅਤੇ 24 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਵਾਈਆਂ ਗਈਆਂ | ਨਸ਼ੇ ਦੀ ਦਲਦਲ ਵਿੱਚ ਫਸੇ 13 ਵਿਅਕਤੀਆਂ ਦੀ ਓਟ ਸੈਂਟਰ ਵਿੱਚ ਰਜਿਸਟਰੇਸ਼ਨ ਕਰਵਾ ਕੇ ਦਵਾਈ ਦਿਵਾਈ ਗਈ | ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 81 ਟਰੈਫ਼ਿਕ ਚਲਾਨ ਕੀਤੇ ਗਏ | ਅਮਨ ਕਾਨੂੰਨ ਵਿਚ ਖ਼ਲਲ ਪਾਉਣ ਵਾਲੇ 09 ਵਿਅਕਤੀਆਂ ਖ਼ਿਲਾਫ਼ ਰੋਕੂ ਕਾਰਵਾਈ ਕੀਤੀ ਗਈ | ਆਮ ਪਬਲਿਕ ਦੀ ਸੁਰੱਖਿਆ ਦੇ ਮੱਦੇਨਜ਼ਰ ਦਿਨ-ਰਾਤ ਸਮੇਂ ਨਾਕਾਬੰਦੀ ਅਤੇ ਪੈਟਰੋਲਿੰਗ ਦੌਰਾਨ 58 ਸ਼ੱਕੀ ਵਿਅਕਤੀਆਂ ਖ਼ਿਲਾਫ਼ 172 ਬੀ.ਐਨ.ਐੱਸ.ਐੱਸ. ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ | ਉਨ੍ਹਾਂ ਕਿਹਾ ਕਿ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ |

ਪਿਛਲੀ ਖ਼ਬਰ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਖਰਚੇ ਜਾ ਰਹੇ ਨੇ 12.42 ਕਰੋੜ ਰੁਪਏ-ਬਰਿੰਦਰ ਕੁਮਾਰ ਗੋਇਲ <br/> ਅਗਲੀ ਖ਼ਬਰ ਦੁਕਾਨਦਾਰ 'ਤੇ ਹਮਲਾ ਕਰਵਾਉਣ ਦੇ ਦੋਸ਼ ਹੇਠ ਕਾਂਗਰਸੀ ਆਗੂ ਰਾਜੇਸ਼ ਪੱਪੂ ਗਿ੍ਫ਼ਤਾਰ ਕਰਕੇ ਭੇਜਿਆ ਜੇਲ੍ਹ, ਭਾੜੇ 'ਤੇ ਲਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।