26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੰਜਾਬ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ-ਬੀਬੀ ਕਾਂਤਾ ਕੁਠਾਲਾ

ਅਜੀਤ ਡੈਸਕ 28-03-2026
ਮਾਲੇਰਕੋਟਲਾ, 27 ਮਾਰਚ (ਮਨਜਿੰਦਰ ਸਿੰਘ ਸਰੌਦ)-ਪੰਜਾਬ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ ਕਿਉਂਕਿ ਸੂਬੇ ਦੇ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਤੋਂ ਭੰਗ ਹੋ ਚੁੱਕਿਆ ਹੈ | ਇਹ ਸ਼ਬਦ ਕਾਂਗਰਸ ਪਾਰਟੀ ਦੇ ਮਲੇਰਕੋਟਲਾ ਤੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਸਾਂਝੇ ਕੀਤੇ | ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਜਦੋਂ ਪੰਜਾਬ ਦੇ ਅੰਦਰ ਕਾਂਗਰਸ ਪਾਰਟੀ ਦਾ ਰਾਜਕਾਲ ਸੀ ਤਾਂ ਵਿਕਾਸ ਦੀਆਂ ਨਵੀਆਂ ਲੀਹਾਂ ਪਾ ਕੇ ਸਾਰਿਆਂ ਵਰਗਾਂ ਨੂੰ ਤਰਜ਼ੀਹ ਦਿੰਦਿਆਂ ਨਮੂਨੇ ਦਾ ਵਿਕਾਸ ਕੀਤਾ ਗਿਆ | ਬੀਬੀ ਕਾਂਤਾ ਕੁਠਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਤੇ ਕਿਸੇ ਵੀ ਖੇਤਰ ਦੇ ਵਿਚ ਆਮ ਲੋਕਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ ਤੇ ਲੋਕ ਸਰਕਾਰ ਤੋਂ ਤੰਗ ਆ ਚੁੱਕੇ ਹਨ | ਇਸ ਲਈ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਵਲੋਂ ਕਾਂਗਰਸ ਸਰਕਾਰ ਵੇਲੇ ਮਾਲੇਰਕੋਟਲਾ ਦਾ ਵਿਕਾਸ ਕਰਵਾਉਂਦਿਆਂ ਇੱਥੇ ਕਈ ਵੱਡੇ ਪ੍ਰੋਜੈਕਟ ਲਿਆ ਕੇ ਆਮ ਲੋਕਾਂ ਨੂੰ ਰੁਜ਼ਗਾਰ ਦੇ ਨਾਲ-ਨਾਲ ਸਿਹਤ ਸਹੂਲਤਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀ ਨਵੀਂ ਲੀਹ ਤੇ ਤੋਰਨ ਦੇ ਲਈ ਸੂਬੇ ਦੇ ਅੰਦਰ ਕਾਂਗਰਸ ਸਰਕਾਰ ਦਾ ਬਣਨਾ ਜ਼ਰੂਰੀ ਹੈ |

ਪਿਛਲੀ ਖ਼ਬਰ ਚਿੱਤਰਕਾਰੀ ਮੁਕਾਬਲੇ 'ਚ ਸੁਨਾਮ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਗਗਨਦੀਪ ਸਿੰਘ ਲਿੱਲੀ ਬਣੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।