25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨਸ਼ਾ ਤਿਆਗ ਕੇ ਨੌਜਵਾਨ ਖੇਡ ਗਰਾਊਾਡਾਂ ਨਾਲ ਜੁੜਨ-ਕਮਲਜੀਤ ਚੱਕ <br/>

ਅਜੀਤ ਡੈਸਕ 28-03-2026
ਸ਼ੇਰਪੁਰ, 27 ਮਾਰਚ (ਮੇਘ ਰਾਜ ਜੋਸ਼ੀ)-ਪਿੰਡ ਅਲੀਪੁਰ ਖ਼ਾਲਸਾ ਵਿਖੇ ਸ਼ਹੀਦ ਸ. ਬਰਖਾ ਸਿੰਘ ਵੈੱਲਫੇਅਰ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਕੱਪ ਵਿੱਚ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ | ਇਸ ਮੌਕੇ ਸਮੂਹ ਨਗਰ ਨਿਵਾਸੀ ਅਤੇ ਕਲੱਬ ਮੈਂਬਰਾਂ ਨੂੰ ਵਧਾਈ ਦਿੰਦੇ ਹੋਇਆ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ ਹਨ ਬਲਕਿ ਨਿਰੋਗ ਸਰੀਰ ਲਈ ਵੀ ਜ਼ਰੂਰੀ ਹਨ | ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਵੱਲ ਆਪਣਾ ਰੁੱਖ ਕਰਨਾ ਚਾਹੀਦਾ ਹੈ ਤੇ ਨਸ਼ਿਆਂ ਤੋਂ ਹਮੇਸ਼ਾ ਦੂਰੀ ਬਣਾ ਕਿ ਰੱਖਣ ਦਾ ਅਹਿਦ ਲੈਂਦੇ ਹੋਇਆ ਨੌਜਵਾਨ ਪੰਜਾਬ ਦੇ ਖੇਡ ਮੈਦਾਨਾਂ ਦੀ ਸ਼ਾਨ ਬਣਨ | ਇਸ ਟੂਰਨਾਮੈਂਟ ਵਿੱਚ ਪੰਜਾਬ ਦੀਆਂ ਨਾਮਵਰ ਦਰਜਨਾਂ ਟੀਮਾਂ ਨੇ ਭਾਗ ਲਿਆ | ਇਸ ਮੌਕੇ ਗ੍ਰਾਮ ਪੰਚਾਇਤ, ਕਲੱਬ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਧੂਰੀ ਵਿਕਾਸ ਮੰਚ ਵਲੋਂ ਲੋਕਾਂ ਨੂੰ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ <br/> ਅਗਲੀ ਖ਼ਬਰ ਵਾਰਡ ਦੀਆਂ ਸਮੱਸਿਆਵਾਂ ਨੰੂ ਲੈ ਕੇ ਕੌਂਸਲਰ ਅਵਤਾਰ ਸਿੰਘ ਤਾਰਾ ਨੇ ਨੰਗੇ ਧੜ ਹੋ ਕੇ ਕੌਂਸਲ ਦਫ਼ਤਰ ਅੱਗੇ ਦਿੱਤਾ ਧਰਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।