16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਪੋਰਟਸ ਵਿੰਗ ਸਕਾਲਰਸ਼ਿਪ ਟਰਾਇਲ 4 ਤੋਂ 6 ਅਪ੍ਰੈਲ ਤੱਕ ਹੋਣਗੇ <br/>

ਅਜੀਤ ਡੈਸਕ 31-03-2026
ਮਲੇਰਕੋਟਲਾ, 30 ਮਾਰਚ (ਮੁਹੰਮਦ ਹਨੀਫ਼ ਥਿੰਦ) - ਖੇਡ ਵਿਭਾਗ ਪੰਜਾਬ ਵੱਲੋਂ ਸਾਲ 2026-27 ਦੌਰਾਨ ਸਪੋਰਟਸ ਵਿੰਗ ਸਕਾਲਰਸ਼ਿਪ ਸਕੀਮ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿਚ ਖਿਡਾਰੀਆਂ ਦੀ ਚੋਣ ਲਈ 4 ਅਪ੍ਰੈਲ ਤੋਂ 6 ਅਪ੍ਰੈਲ ਤੱਕ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਟਰਾਇਲ ਕਰਵਾਏ ਜਾ ਰਹੇ ਹਨ | ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਹ ਟਰਾਇਲ ਬਾਕਸਿੰਗ, ਜੂਡੋ, ਫੁੱਟਬਾਲ, ਕਿ੍ਕੇਟ, ਵਾਲੀਬਾਲ, ਬੈਡਮਿੰਟਨ, ਕੁਸ਼ਤੀ ਅਤੇ ਅਥਲੈਟਿਕਸ ਖੇਡਾਂ ਲਈ ਕਰਵਾਏ ਜਾਣਗੇ | ਯੋਗ ਲੜਕੇ ਅਤੇ ਲੜਕੀਆਂ ਨਿਰਧਾਰਿਤ ਮਿਤੀਆਂ ਨੂੰ ਸਵੇਰੇ 8 ਵਜੇ ਟਰਾਇਲ ਲਈ ਹਾਜ਼ਰ ਹੋ ਸਕਦੇ ਹਨ | ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਚੋਣ ਜ਼ਿਲ੍ਹਾ ਖੇਡ ਅਫ਼ਸਰ ਦੇ ਅਧੀਨ ਤੈਨਾਤ ਕੋਚਾਂ ਦੀ ਕਮੇਟੀ ਵੱਲੋਂ ਕੀਤੀ ਜਾਵੇਗੀ ਅਤੇ ਚੁਣੇ ਗਏ ਖਿਡਾਰੀਆਂ ਨੂੰ ਟਰੇਨਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਪ੍ਰਤੀ ਦਿਨ 125 ਰੁਪਏ ਦੇ ਹਿਸਾਬ ਨਾਲ ਡਾਈਟ/ਰਿਫਰੈਸ਼ਮੈਂਟ ਅਤੇ ਮੁਫ਼ਤ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ ਅਤੇ ਇਹ ਟਰਾਇਲ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗਾਂ ਲਈ ਕਰਵਾਏ ਜਾਣਗੇ | ਉਮਰ ਦੀ ਯੋਗਤਾ ਅਨੁਸਾਰ ਅੰਡਰ-14 ਲਈ ਜਨਮ ਮਿਤੀ 1 ਜਨਵਰੀ 2013 ਜਾਂ ਇਸ ਤੋਂ ਬਾਅਦ, ਅੰਡਰ-17 ਲਈ 1 ਜਨਵਰੀ 2010 ਜਾਂ ਇਸ ਤੋਂ ਬਾਅਦ ਅਤੇ ਅੰਡਰ-19 ਲਈ 1 ਜਨਵਰੀ 2008 ਜਾਂ ਇਸ ਤੋਂ ਬਾਅਦ ਹੋਣੀ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਭਾਗ ਲੈਣ ਦੇ ਇੱਛੁਕ ਖਿਡਾਰੀ ਨਿਰਧਾਰਿਤ ਮਿਤੀ ਤੋਂ ਪਹਿਲਾਂ-ਪਹਿਲਾਂ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਤੋਂ ਦਾਖਲਾ ਫਾਰਮ ਪ੍ਰਾਪਤ ਕਰ ਸਕਦੇ ਹਨ | ਟਰਾਇਲ ਵਿਚ ਸ਼ਾਮਲ ਹੋਣ ਸਮੇਂ ਖਿਡਾਰੀ ਆਪਣੇ ਨਾਲ ਜਨਮ ਸਰਟੀਫਿਕੇਟ, ਆਧਾਰ ਕਾਰਡ, ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਅਤੇ 2 ਤਾਜ਼ਾ ਪਾਸਪੋਰਟ ਸਾਈਜ਼ ਫ਼ੋਟੋਆਂ ਜ਼ਰੂਰ ਨਾਲ ਲੈ ਕੇ ਆਉਣ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਟਰਾਇਲ ਵਿਚ ਭਾਗ ਲੈਣ ਲਈ ਕਿਸੇ ਵੀ ਕਿਸਮ ਦਾ ਭੱਤਾ ਨਹੀਂ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਕਲਾ ਕੇਂਦਰ ਦੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ ਦੌਰਾਨ ਦਰਸ਼ਕਾਂ ਨੇ ਖ਼ੂਬ ਅਨੰਦ ਮਨਾਇਆ <br/> ਅਗਲੀ ਖ਼ਬਰ ਅਧਿਆਪਕਾਂ ਦੀਆਂ ਤਨਖ਼ਾਹਾਂ ਰੋਕਣ ਦੇ ਤਾਨਾਸ਼ਾਹੀ ਹੁਕਮਾਂ ਦੀ ਜੀਟੀਯੂ ਨੇ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।