21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅਵਾਰਾ ਕੁੱਤਿਆਂ ਦੇ ਝੁੰਡ ਦੇ ਹਮਲੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 01-04-2026
ਧੂਰੀ, 31 ਮਾਰਚ (ਲਖਵੀਰ ਸਿੰਘ ਧਾਂਦਰਾ)-ਸ਼ਹਿਰ ਅੰਦਰ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਵਧਦੀ ਦਹਿਸ਼ਤ ਦਰਮਿਆਨ ਬੀਤੀ ਰਾਤ ਇੱਕ ਖ਼ੌਫ਼ਨਾਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਥਾਨਕ ਮਲੇਰਕੋਟਲਾ ਰੋਡ 'ਤੇ ਅਵਾਰਾ ਕੁੱਤਿਆਂ ਦੇ ਇੱਕ ਵੱਡੇ ਝੁੰਡ ਨੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਦੀ ਪਛਾਣ ਸਥਾਨਕ ਧਰਮਪੁਰਾ ਮੁਹੱਲਾ ਦੇ ਨਿਵਾਸੀ ਅਭਿਸ਼ੇਕ ਸ਼ਰਮਾ ਪੁੱਤਰ ਸੁਨੀਲ ਸ਼ਰਮਾ ਵਜੋਂ ਹੋਈ ਹੈ | ਜ਼ਖ਼ਮੀ ਨੌਜਵਾਨ ਦੇ ਰਿਸ਼ਤੇਦਾਰ ਮਾਥੁਰ ਸ਼ਰਮਾ ਲੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਭਿਸ਼ੇਕ ਸ਼ਰਮਾ ਦੇਰ ਰਾਤ ਕਰੀਬ 01:30 ਵਜੇ ਆਪਣੇ ਕੰਮਕਾਜ ਤੋਂ ਫ਼ਾਰਗ ਹੋ ਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ | ਜਦੋਂ ਉਹ ਸ਼ੂਗਰ ਮਿੱਲ ਦੇ ਮੁੱਖ ਗੇਟ ਦੇ ਨੇੜੇ ਪਹੁੰਚਿਆ ਤਾਂ ਅਚਾਨਕ 15/20 ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ ਨੂੰ ਚਾਰੋਂ ਪਾਸਿਓਾ ਘੇਰ ਲਿਆ | ਕੁੱਤਿਆਂ ਨੇ ਬੜੀ ਬੇਰਹਿਮੀ ਨਾਲ ਉਸ 'ਤੇ ਹਮਲਾ ਬੋਲ ਦਿੱਤਾ | ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਜਦੋਂ ਅਭਿਸ਼ੇਕ ਨੇ ਬਚਣ ਦੀ ਕੋਸ਼ਿਸ਼ ਕੀਤੀ ਤਾਂ ਸੜਕ 'ਤੇ ਚੱਲ ਰਹੇ ਉਸਾਰੀ ਕਾਰਜ ਕਾਰਨ ਉੱਥੇ ਪਏ ਰੋੜੇ-ਵੱਟਿਆਂ ਉੱਪਰ ਮੋਟਰਸਾਈਕਲ ਸਲਿੱਪ ਹੋ ਗਿਆ, ਜਿਸ ਕਾਰਨ ਉਹ ਸੜਕ 'ਤੇ ਬੁਰੀ ਤਰ੍ਹਾਂ ਡਿੱਗ ਪਿਆ | ਉਨ੍ਹਾਂ ਦੱਸਿਆ ਕਿ ਇਸ ਹਮਲੇ 'ਚ ਅਭਿਸ਼ੇਕ ਸ਼ਰਮਾ ਦੇ ਸਰੀਰ ਅਤੇ ਮੂੰਹ ਦੇ ਕਈ ਹਿੱਸਿਆ 'ਤੇ ਫਰੈਕਚਰ ਵੀ ਹੋਏ ਹਨ | ਮਾਥੁਰ ਸ਼ਰਮਾ ਲੱਕੀ ਅਤੇ ਇਲਾਕਾ ਨਿਵਾਸੀਆਂ ਨੇ ਨਗਰ ਕੌਂਸਲ ਧੂਰੀ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ | ਇਸ ਦੇ ਨਾਲ ਹੀ ਉਸਾਰੀ ਅਧੀਨ ਸੜਕਾਂ ਦੇ ਕੰਮ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ | ਫਿਲਹਾਲ, ਜ਼ਖ਼ਮੀ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ, ਪਰ ਇਸ ਘਟਨਾ ਨੇ ਦੇਰ ਰਾਤ ਕੰਮ ਤੋਂ ਘਰ ਪਰਤਣ ਵਾਲੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ |

ਪਿਛਲੀ ਖ਼ਬਰ ਲੋਹਾ ਬਾਜ਼ਾਰ 'ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ <br/> ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਨੂੰ ਨਾ ਮਿਲਣ ਦੇਣ ਦੇ ਰੋਸ ਵਜੋਂ ਬੇਰੁਜ਼ਗਾਰਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।