21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਲੋਹਾ ਬਾਜ਼ਾਰ 'ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ <br/>

ਅਜੀਤ ਡੈਸਕ 01-04-2026
ਧੂਰੀ, 31 ਮਾਰਚ (ਸੁਖਵੰਤ ਸਿੰਘ ਭੁੱਲਰ) - ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ 'ਤੇ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਅੱਜ ਲੋਹਾ ਬਾਜ਼ਾਰ, ਧੂਰੀ ਵਿਖੇ ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਨੁੱਕੜ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ | ਮੀਟਿੰਗ ਦੌਰਾਨ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿਤਾਂ ਦੀ ਸੁਰੱਖਿਆ ਅਤੇ ਵਪਾਰਕ ਵਾਤਾਵਰਨ ਨੂੰ ਹੋਰ ਸੁਧਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰ ਕੇ ਜ਼ਮੀਨੀ ਹਕੀਕਤਾਂ ਨੂੰ ਸਮਝਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਸੰਭਵ ਬਣਾਇਆ ਜਾ ਸਕੇ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਕਾਰਨ ਕਈ ਮਸਲਿਆਂ ਨੂੰ ਤੁਰੰਤ ਹੀ ਨਿਪਟਾਇਆ ਗਿਆ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਪ੍ਰਾਪਤ ਹੋਈ | ਬਾਕੀ ਬਚੇਂ ਮਸਲਿਆਂ ਨੂੰ ਵੀ ਜਲਦੀ ਸੁਲਝਾਉਣ ਲਈ ਭਰੋਸਾ ਦਿੱਤਾ ਗਿਆ | ਇਸ ਮੌਕੇ ਅਨਿਲ ਮਿੱਤਲ, ਮੈਂਬਰ ਬਸੰਤ ਲਾਲ ਕਾਂਝਲਾ, ਜਸਵੀਰ ਸਿੰਘ, ਦੀਪਕ ਵਰਮਾ, ਕੁਲਦੀਪ ਸਿੰਘ, ਬਿਲਾਲ ਖ਼ਾਨ, ਅਮਨ ਖ਼ਾਨ ਸਮੇਤ ਕਾਫ਼ੀ ਗਿਣਤੀ ਵਿੱਚ ਵਪਾਰੀ ਮੌਜੂਦ ਰਹੇ |

ਪਿਛਲੀ ਖ਼ਬਰ ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਝਾੜੀਆਂ 'ਚੋਂ ਮਿਲੀ <br/> ਅਗਲੀ ਖ਼ਬਰ ਅਵਾਰਾ ਕੁੱਤਿਆਂ ਦੇ ਝੁੰਡ ਦੇ ਹਮਲੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।