ਲਹਿਰਾਗਾਗਾ, 31 ਮਾਰਚ (ਅਸ਼ੋਕ ਗਰਗ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨਾਂਅ ਦੇ ਦੋ ਸਕੇ ਭਰਾਵਾਂ ਵਲੋਂ ਲੈਂਡਮਾਰਕ ਬੈਂਕ ਦੇ ਮੈਨੇਜਰ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ 'ਤੇ ਲੈਂਡਮਾਰਕ ਬੈਂਕ ਵਲੋਂ ਕਰਜ਼ਾ ਨਾ ਮੋੜ ਸਕਣ ਵਾਲੇ 20 ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਦੀ ਜ਼ਮੀਨ ਨਿਲਾਮ ਕਰਨ ਲਈ ਕੱਢੇ ਜਾ ਰਹੇ ਨੋਟਿਸਾਂ ਦੇ ਵਿਰੋਧ 'ਚ ਲੈਂਡਮਾਰਕ ਬੈਂਕ ਲਹਿਰਾਗਾਗਾ ਅੱਗੇ ਦੋ ਘੰਟੇ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਆਗੂ ਰਾਮਫਲ ਸਿੰਘ ਜਲੂਰ, ਜਤਿੰਦਰ ਸਿੰਘ ਜਲੂਰ, ਬੀਕੇਯੂ ਏਕਤਾ ਮਲਵਈ ਦੇ ਆਗੂ ਹਰਜਿੰਦਰ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਨੇ ਕਿਹਾ ਕਿ ਪਿੰਡ ਹਰੀ ਨੌ ਦੇ ਖ਼ੁਦਕੁਸ਼ੀ ਕਰਨ ਵਾਲੇ ਭਰਾਵਾਂ ਨੇ ਲੈਂਡ ਮਾਰਕ ਬੈਂਕ ਤੋਂ 5 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਜੋ ਕਿ ਅੱਗੇ ਚੱਲ ਕੇ 17 ਲੱਖ ਤੋਂ ਵੀ ਜ਼ਿਆਦਾ ਦੀ ਰਕਮ ਉਨ੍ਹਾਂ ਨੂੰ ਵਾਪਸ ਕਰਨੀ ਪਈ ਤੇ ਇਸ ਕਰਜ਼ੇ ਨੂੰ ਉਤਾਰਨ ਲਈ ਉਨ੍ਹਾਂ ਨੂੰ ਆਪਣੀ ਥੋੜ੍ਹੀ ਜ਼ਮੀਨ ਵੀ ਵੇਚਣੀ ਪਈ ਜਿਸ ਤੋਂ ਪ੍ਰੇਸ਼ਾਨ ਹੋ ਕੇ ਦੋਵਾਂ ਨੇ ਖ਼ੁਦਕੁਸ਼ੀ ਕਰ ਲਈ, ਜਿਸ ਦੇ ਲਈ ਸਿੱਧੇ ਤੌਰ ਤੇ ਮੈਨੇਜਰ ਜਿੰਮੇਵਾਰ ਹੈ, ਇਸ ਲਈ ਪੰਜਾਬ ਸਰਕਾਰ ਨੂੰ ਫੌਰੀ ਤੌਰ ਤੇ ਉਸ ਮੈਨੇਜਰ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕਰਨਾ ਚਾਹੀਦਾ ਹੈ ਤੇ ਨਾਲ ਹੀ ਉਨ੍ਹਾਂ ਮਿ੍ਤਕ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰ ਕੇ ਪਰਿਵਾਰ ਦੇ ਜ਼ਖ਼ਮਾਂ ਤੇ ਮੱਲਮ ਲਾਉਣੀ ਚਾਹੀਦੀ ਹੈ | ਇਸ ਮੌਕੇ ਜਾਗਰ ਸਿੰਘ ਗਦੜਿਆਣੀ, ਬਲਕਾਰ ਸਿੰਘ ਲਹਿਲ ਖੁਰਦ, ਬਿੰਦਰ ਸਿੰਘ ਲਹਿਲ ਕਲਾਂ, ਮਨਜੀਤ ਸਿੰਘ ਖਾਈ, ਪਰਮਜੀਤ ਕੌਰ ਲਹਿਲ ਕਲਾਂ, ਬਲਜੀਤ ਕੌਰ ਲਹਿਲ ਕਲਾਂ ਵਲੋਂ ਵੀ ਸੰਬੋਧਨ ਕੀਤਾ ਗਿਆ | ਇਸ ਮੌਕੇ ਗੁਰਦੀਪ ਸਿੰਘ ਜਲੂਰ, ਅਵਤਾਰ ਸਿੰਘ ਰਾਮਪੁਰਾ, ਸੁਖਦੇਵ ਸਿੰਘ ਖੋਖਰ, ਜਾਗਰ ਸਿੰਘ ਗਦੜਿਆਣੀ, ਗੁਰਦਿਆਲ ਸਿੰਘ ਗਦੜਿਆਣੀ, ਮਨਜੀਤ ਸਿੰਘ ਖਾਈ, ਲਾਲ ਸਿੰਘ ਖਾਈ, ਕਾਕਾ ਸਿੰਘ ਸਲੇਮਗੜ੍ਹ, ਰੂਪ ਸਿੰਘ ਭਾਠੂਆਂ, ਮਿੱਠੂ ਸਿੰਘ ਭੂਟਾਲ ਕਲਾਂ, ਨਾਹਰ ਸਲੇਮਗੜ, ਬਿੰਦਰ ਰਾਮਗੜ੍ਹ , ਰਜਿੰਦਰ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ ਸੰਗਤਪੁਰਾ, ਕਿ੍ਸ਼ਨ ਨੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |