ਸੰਗਰੂਰ, 31 ਮਾਰਚ (ਧੀਰਜ ਪਸ਼ੌਰੀਆ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਢਾਲ ਬਣਾ ਕੇ ਪੰਜਾਬ ਦੇ ਅਧਿਆਪਕਾਂ ਉੱਪਰ ਜ਼ਬਰੀ ਥੋਪੇ ਟੈੱਸਟ ਅਤੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਵਾਅਦਾ ਖਿਲਾਫੀਆਂ ਵਿਰੁੱਧ ਸੰਘਰਸ਼ ਨੂੰ ਅੱਗੇ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਕੀਤੇ ਸੰਘਰਸ਼ਾਂ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਪੰਜਾਬ ਨੇ ਟੈੱਟ ਵਿਰੁੱਧ ਰੀਵਿਊ ਪਟੀਸ਼ਨ ਦਾਇਰ ਕਰਨ ਅਤੇ ਵਿਧਾਨ ਸਭਾ ਵਿੱਚ ਮਤਾ ਲੈ ਕੇ ਆਉਣ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਸਰਕਾਰ ਨੇ ਦੋਨੋਂ ਮੰਗਾਂ ਉੱਪਰ ਅਧਿਆਪਕਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਇਕ ਤਰ੍ਹਾਂ ਨਾਲ ਅਧਿਆਪਕਾਂ ਨਾਲ ਧੋਖਾ ਕਰ ਕੇ ਜ਼ਬਰੀ ਟੈੱਟ ਨੂੰ ਥੋਪਿਆ ਗਿਆ ਹੈ | ਸੂਬਾ ਕਮੇਟੀ ਵੱਲੋਂ ਡੂੰਘੀ ਚਰਚਾ ਉਪਰੰਤ ਇਹ ਫ਼ੈਸਲਾ ਕੀਤਾ ਕਿ ਸੂਬਾ ਕਮੇਟੀ ਵਿੱਚ ਸ਼ਾਮਿਲ ਸਾਥੀ (ਸੂਬਾ ਸਕੱਤਰੇਤ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਕਮੇਟੀ ਮੈਂਬਰਾਂ) ਅਸੂਲਨ ਪੁਜ਼ੀਸ਼ਨ 'ਤੇ ਖੜਦੇ ਹੋਏ 19 ਅਪ੍ਰੈਲ ਨੂੰ ਹੋਣ ਵਾਲੇ ਇਨ ਸਰਵਿਸ ਟੈੱਟ ਦੇ ਪੇਪਰ ਵਿੱਚ ਨਹੀਂ ਬੈਠਣਗੇ ਅਤੇ ਅਧਿਆਪਕਾਂ ਨੂੰ ਸੰਘਰਸ਼ ਦੇ ਮੈਦਾਨ ਵਿੱਚ ਡਟੇ ਰਹਿਣ ਦਾ ਸੱਦਾ ਦੇਣਗੇ | ਡੀ ਟੀ ਐੱਫ ਦੀ ਸੂਬਾ ਕਮੇਟੀ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ 6 ਅਤੇ 7 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਪੁਤਲਾ ਫੂਕ ਪ੍ਰਦਰਸ਼ਨ ਦਾ ਹਿੱਸਾ ਬਣਿਆ ਜਾਵੇਗਾ | ਇਸ ਤੋਂ ਇਲਾਵਾ ਵਾਅਦਾ ਖ਼ਿਲਾਫ਼ੀ ਕਰਨ ਵਾਲੀ ਪੰਜਾਬ ਸਰਕਾਰ ਨੂੰ ਸੰਘਰਸ਼ ਰਾਹੀਂ ਘੇਰਨ ਲਈ 11 ਅਪ੍ਰੈਲ 2026 ਦਿਨ ਸ਼ਨੀਵਾਰ ਨੂੰ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਮੁੱਖ ਮੰਤਰੀ ਨਿਵਾਸ ਸੰਗਰੂਰ ਵੱਲ 'ਵਾਅਦਾ ਖ਼ਿਲਾਫ਼ੀ ਮਾਰਚ' ਕੀਤਾ ਜਾਵੇਗਾ | ਜਥੇਬੰਦੀ ਨੇ ਸਮੂਹ ਅਧਿਆਪਕਾਂ ਨੂੰ ਟੈੱਟ ਪਾਸ ਜਾਂ ਨੌਨ ਟੈੱਟ ਦੇ ਵਖਰੇਵੇਂ ਨੂੰ ਪਿੱਛੇ ਛੱਡ ਕੇ ਇਸ ਸੰਘਰਸ਼ ਦਾ ਵੱਧ ਚੜ੍ਹ ਕੇ ਹਿੱਸਾ ਬਣਨ ਅਤੇ ਸਮੂਹ ਅਧਿਆਪਕ ਜਥੇਬੰਦੀਆਂ ਨੂੰ ਵੀ 11 ਅਪ੍ਰੈਲ ਦੇ 'ਵਾਅਦਾ ਖ਼ਿਲਾਫ਼ੀ ਮਾਰਚ' ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ | ਇਸ ਮੌਕੇ ਡੈਮੋਕੇ੍ਰਟਿਕ ਮੁਲਾਜਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ, ਡੀ.ਟੀ.ਐਫ. ਦੇ ਸੂਬਾ ਆਗੂ ਅਸ਼ਵਨੀ ਅਵਸਥੀ, ਰਾਜੀਵ ਬਰਨਾਲਾ ਗੁਰਪਿਆਰ ਕੋਟਲੀ, ਮੁਕੇਸ਼ ਕੁਮਾਰ, ਜਗਪਾਲ ਬੰਗੀ, ਹਰਜਿੰਦਰ ਵਡਾਲਾ, ਪਵਨ ਮੁਕਤਸਰ, ਜੋਸ਼ੀਲ ਤਿਵਾੜੀ, ਅਮੋਲਕ ਡੇਲੂਆਣਾ, ਮੇਘਰਾਜ, ਰਘਵੀਰ ਭਵਾਨੀਗੜ੍ਹ, ਜਸਵੀਰ ਸਿੰਘ ਸੰਧੂ, ਰਮਨਜੀਤ ਸੰਧੂ, ਪ੍ਰਤਾਪ ਸਿੰਘ ਠੱਠਗੜ, ਕੌਰ ਸਿੰਘ ਫੱਗੂ, ਰੁਪਿੰਦਰ ਪਾਲ ਗਿੱਲ, ਸੁਖਵਿੰਦਰ ਗਿਰ, ਹੰਸਾ ਸਿੰਘ ਮਾਨਸਾ, ਰਜਿੰਦਰ ਗੁਰੂ, ਜਸਵੀਰ ਸਿੰਘ ਭੱਮਾਂ, ਜਤਿੰਦਰ ਸਿੰਘ ਫਤਹਿਗੜ੍ਹ ਸਾਹਿਬ, ਗਿਆਨ ਚੰਦ ਰੋਪੜ, ਤਜਿੰਦਰ ਸਿੰਘ ਕਪੂਰਥਲਾ, ਅਮਰੀਕ ਸਿੰਘ ਜਲੰਧਰ, ਗੁਰਮੇਲ ਸਿੰਘ ਮਲਕਾਣਾ, ਗੁਰਵਿੰਦਰ ਸਿੰਘ ਫ਼ਾਜ਼ਿਲਕਾ, ਗੁਰਬਿੰਦਰ ਖ਼ੈਰਾ ਇੰਦਰਸੂਖਦੀਪ ਓਡਰਾ, ਦਲਜੀਤ ਸਫ਼ੀਪੁਰ, ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਮਨੋਹਰ ਨਵਾਂਸ਼ਹਿਰ, ਜਸਪਾਲ ਚੌਧਰੀ, ਵਿਕਰਮਜੀਤ ਮਲੇਰਕੋਟਲਾ, ਉਪਕਾਰ ਸਿੰਘ, ਅਮਰਦੀਪ ਤਰਨਤਾਰਨ, ਸੁਨੀਲ ਕੁਮਾਰ, ਪ੍ਰੇਮ ਕੰਬੋਜ, ਵਿਕਰਮ ਜਲੰਧਰਾ ਮੌਜੂਦ ਸਨ |