ਕੁੱਪ ਕਲਾਂ, 31 ਮਾਰਚ (ਸੁਖਜਿੰਦਰ ਸਿੰਘ ਝੱਲ) - ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਾਲਾਨਾ ਪੰਜਵੀਂ ਜਮਾਤ ਦੀ ਪ੍ਰੀਖਿਆ ਵਿੱਚ ਸੰਤ ਬਾਬਾ ਭਗਵਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੇ ਬੱਚਿਆਂ ਨੇ ਆਪਣੀ ਮਿਹਨਤ ਸਦਕਾ ਪ੍ਰੀਖਿਆ ਨੂੰ ਪਹਿਲੇ ਦਰਜੇ ਵਿੱਚ ਪਾਸ ਕੀਤਾ | ਇਸ ਪ੍ਰੀਖਿਆ ਵਿੱਚ ਵਿਦਿਆਰਥਣ ਏਾਜਲ ਨੇ 95.8 ਫ਼ੀਸਦੀ ਅਤੇ ਵਿਦਿਆਰਥਣ ਹਰਸੀਰਤ ਕੌਰ ਨੇ 95.2 ਫ਼ੀਸਦੀ ਨੰਬਰਾਂ ਨਾਲ ਪ੍ਰੀਖਿਆ ਪਾਸ ਕੀਤੀ | ਇਸ ਪ੍ਰੀਖਿਆ ਵਿੱਚ ਬਾਕੀ ਸਾਰੇ ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਦਿਆਂ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ |