22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਜ਼ਿਲ੍ਹਾ ਮਲੇਰਕੋਟਲਾ 'ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ <br/>

ਅਜੀਤ ਡੈਸਕ 01-04-2026
ਮਲੇਰਕੋਟਲਾ, 31 ਮਾਰਚ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐੱਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐੱਨ.ਐੱਸ.ਐੱਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਲੇਰਕੋਟਲਾ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਂਸ ਬਾਰੇ ਇੰਸਪੇਕਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐੱਸ.ਐਮ.ਐੱਸ ਲਗਾਏ ਬਗੈਰ ਨਾ ਵਰਤੀ ਜਾਵੇ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ | ਇਸ ਲਈ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨ-ਮਾਲ ਦਾ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਇਸ ਤੋਂ ਇਲਾਵਾ ਕੰਬਾਈਨਾਂ ਨਾਲ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਉਸ ਦੀ ਕਟਾਈ ਕਰ ਦਿੱਤੀ ਜਾਂਦੀ ਹੈ ਅਤੇ ਇਸ ਕਰ ਕੇ ਹਰਾ ਕੱਟਿਆ ਹੋਇਆ ਦਾਣਾ ਸੁੱਕਣ ਤੇ ਕਾਲਾ ਪੈ ਜਾਂਦਾ ਹੈ | ਇਹ ਕਾਲੀ ਤੇ ਗਿੱਲੀ ਕਣਕ ਦੀ ਮੰਡੀਆਂ ਵਿੱਚ ਵਿਕਰੀ ਦੀ ਦਿੱਕਤ ਆਉਂਦੀ ਹੈ ਜਿਸ ਕਰ ਕੇ ਕਈ ਵਾਰ ਲਾਅ ਐਂਡ ਆਰਡਰ ਭੰਗ ਹੋਣ ਦੀ ਸਥਿਤੀ ਪੈਦਾ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਕਈ ਥਾਵਾਂ ਉੱਪਰ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਈਨਾਂ ਵੀ ਫ਼ਸਲ ਦੀ ਕਟਾਈ ਕਰਦੀਆਂ ਹਨ, ਜਿਸ ਕਾਰਨ ਕਣਕ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਇਸ ਦੀ ਖ਼ਰੀਦ ਕਰਨ ਤੋਂ ਮਨਾਹੀ ਕੀਤੀ ਜਾਂਦੀ ਹੈ | ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਤੇ ਦੇਸ਼ ਦੇ ਕਣਕ ਉਤਪਾਦਨ ਤੇ ਮਾੜਾ ਅਸਰ ਪੈਂਦਾ ਹੈ | ਇਸ ਕਰ ਕੇ ਇਹ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ | ਇਹ ਹੁਕਮ ਮਿਤੀ 1 ਅਪ੍ਰੈਲ ਤੋਂ 31 ਮਈ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਮੋਬਾਈਲਾਂ ਦੀ ਦੁਕਾਨ 'ਚ ਚੋਰੀ <br/> ਅਗਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।