ਸੰਗਰੂਰ, 1 ਅਪ੍ਰੈਲ (ਧੀਰਜ ਪਸੋਰੀਆ)-ਆਮ ਆਦਮੀ ਪਾਰਟੀ ਵੱਲੋਂ ਐਡਵੋਕੇਟ ਗੁਰਬਚਨ ਸਿੰਘ ਨਹਿਲ ਨੂੰ ਪਾਰਟੀ ਦੇ ਲੀਗਲ ਸੈਲ ਦਾ ਜ਼ਿਲ੍ਹਾ ਸੰਗਰੂਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਗੁਰਬਚਨ ਸਿੰਘ ਨਹਿਲ ਨੇ ਮਿਲੀ ਜ਼ਿੰਮੇਵਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿਧਾਇਕਾ ਨਰਿੰਦਰ ਕੌਰ ਭਰਾਜ, ਪਾਰਟੀ ਦੇ ਲੀਗਲ ਸੈਲ ਦੇ ਸੂਬਾ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੂੰਗੋ, ਵਿੱਤ ਮੰਤਰੀ ਦੇ ਓ.ਐਸ.ਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਨਿਯੁਕਤੀ ਤੇ ਐਡਵੋਕੇਟ ਸੰਜੀਵ ਗੋਇਲ, ਐਡਵੋਕੇਟ ਗੁਰਪ੍ਰੀਤ ਸਿੰਘ ਸ਼ੇਰਗਿੱਲ, ਐਡਵੋਕੇਟ ਮਨਪ੍ਰੀਤ ਖੰਗੂੜਾ, ਐਡਵੋਕੇਟ ਸਤਵੀਰ ਸਿੰਘ ਮੰਡੇਰ, ਐਡਵੋਕੇਟ ਕੁਲਵਿੰਦਰ ਸਿੰਘ ਤੂਰ, ਐਡਵੋਕੇਟ, ਹਰਦੀਪ ਅੱਤਰੀ, ਐਡਵੋਕੇਟ ਯੋਗੇਸ਼ ਭਾਰਦਵਾਜ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਅਤੇ ਹੋਰਨਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ |