ਧੂਰੀ, 1 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਗਤੀਸ਼ੀਲ ਕਰਨ ਦੇ ਉਦੇਸ਼ ਨਾਲ ਕੀਤੇ ਗਏ ਵਿਸਥਾਰ ਦੌਰਾਨ ਐਡਵੋਕੇਟ ਗੁਰਵਿੰਦਰ ਸਿੰਘ ਸਰਾਓ ਬੱਬਨਪੁਰ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ 'ਆਪ' ਲੀਗਲ ਵਿੰਗ ਦੇ ਉਪ-ਮੰਡਲ ਧੂਰੀ ਦਾ ਪ੍ਰਧਾਨ ਅਤੇ ਐਡਵੋਕੇਟ ਬਲਜਿੰਦਰ ਸਿੰਘ ਹਰੀਕਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਵੀਂ ਅਤੇ ਅਹਿਮ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਗੁਰਵਿੰਦਰ ਸਿੰਘ ਸਰਾਓ ਅਤੇ ਐਡਵੋਕੇਟ ਬਲਜਿੰਦਰ ਸਿੰਘ ਹਰੀਕਾ ਨੇ ਪਾਰਟੀ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸੂਬਾ ਪ੍ਰਧਾਨ ਅਮਨ ਅਰੋੜਾ, ਪਾਰਟੀ ਪ੍ਰਭਾਰੀ ਮਨੀਸ਼ ਸਿਸੋਦੀਆ, ਓ.ਐੱਸ.ਡੀ. ਸੁਖਵੀਰ ਸਿੰਘ ਅਤੇ ਰਾਜਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੀਡਰਸ਼ਿਪ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਐਡਵੋਕੇਟ ਸਰਾਓ ਅਤੇ ਐਡਵੋਕੇਟ ਹਰੀਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਕਾਨੂੰਨੀ ਖੇਤਰ ਨਾਲ ਜੁੜੇ ਵਿਅਕਤੀਆਂ ਨੂੰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨਾਲ ਜੋੜਨਾ ਅਤੇ ਆਮ ਲੋਕਾਂ ਨੂੰ ਦਰਪੇਸ਼ ਕਾਨੂੰਨੀ ਮੁਸ਼ਕਲਾਂ ਦਾ ਹੱਲ ਕਰਵਾਉਣਾ ਹੋਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਦੇ ਹਰ ਵਰਗ ਦੇ ਹਿਤਾਂ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਹ ਲੀਗਲ ਵਿੰਗ ਰਾਹੀਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਉਣਗੇ |