ਸੰਗਰੂਰ, 1 ਅਪ੍ਰੈਲ (ਦਮਨਜੀਤ ਸਿੰਘ, ਧੀਰਜ ਪਸ਼ੋਰੀਆ, ਅਮਨਦੀਪ ਸਿੰਘ ਬਿੱਟਾ) - ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਦੀ ਪ੍ਰਧਾਨਗੀ ਹੇਠ ਸਥਾਨਕ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ | ਜਿਸ ਵਿੱਚ ਸੂਬਾ ਪੱਧਰੀ ਸੱਦੇ ਤਹਿਤ 6 ਅਪ੍ਰੈਲ ਨੂੰ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਲਾਏ ਜਾਣ ਵਾਲੇ ਧਰਨੇ ਦੀ ਵਿਉਂਤਬੰਦੀ ਕੀਤੀ ਗਈ | ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀ.ਕੇ.ਯੂ. ਡਕੌਂਦਾ ਧਨੇਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਦੁੱਗਾਂ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ, ਬੀ.ਕੇ.ਯੂ. ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਆਗੂ ਸ਼ਮਸ਼ੇਰ ਸਿੰਘ ਈਸ਼ਾਪੁਰ ਲੰਡਾ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਨਿਰਮਲ ਸਿੰਘ ਬਟੜਿਆਣਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਜ਼ਿਲ੍ਹਾ ਆਗੂ ਨਿਰੰਜਨ ਸਿੰਘ ਸਫੀਪੁਰ, ਜਮੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਅਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ ਨੇ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਮਸਲਿਆਂ ਨੂੰ ਅਣਗੌਲੇ ਕਰ ਰਹੀ ਹੈ | ਅੱਜ ਦੀ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਪ੍ਰਬੰਧਾਂ ਦੀ ਡਿਊਟੀ ਲਾਈ ਗਈ ਤੇ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰ ਕੇ ਧਰਨੇ ਵਿੱਚ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ | ਅੱਜ ਦੀ ਮੀਟਿੰਗ ਵਿੱਚ ਕਿਸਾਨ ਆਗੂ ਹਰਜੀਤ ਸਿੰਘ ਜਲਾਣ, ਜਰਨੈਲ ਸਿੰਘ ਜਹਾਂਗੀਰ, ਗੁਰਤੇਜ ਸਿੰਘ ਦੁੱਗਾ, ਪ੍ਰੀਤਮ ਸਿੰਘ ਬਡਰੁੱਖਾਂ, ਬਹਾਦਰ ਸਿੰਘ ਦੁੱਗਾਂ, ਬਲਵਿੰਦਰ ਸਿੰਘ ਘਨੌੜ, ਰਾਮ ਸਿੰਘ ਸਮੂਰਾਂ ਸਮੇਤ ਕਿਸਾਨ ਆਗੂ ਮੌਜੂਦ ਸਨ |