22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਗੈਸ ਏਜੰਸੀ ਦਫ਼ਤਰ 'ਤੇ ਮਾਰਿਆ ਛਾਪਾ

ਅਜੀਤ ਡੈਸਕ 02-04-2026
ਲਹਿਰਾਗਾਗਾ, 1 ਅਪ੍ਰੈਲ (ਅਸ਼ੋਕ ਗਰਗ)-ਲਹਿਰਾਗਾਗਾ ਸ਼ਹਿਰ ਦੀ ਵੀਰ ਇੰਡੇਨ ਗੈੱਸ ਏਜੰਸੀ 'ਤੇ ਲੱਗੀਆਂ ਲਾਈਨਾਂ ਨੂੰ ਧਿਆਨ ਵਿਚ ਰੱਖਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਿਸ਼ੇਸ਼ ਤੌਰ 'ਤੇ ਗੈੱਸ ਏਜੰਸੀ ਦਫ਼ਤਰ ਵਿਚ ਛਾਪਾ ਮਾਰਿਆ ਅਤੇ ਗੈੱਸ ਏਜੰਸੀ ਦੇ ਬਾਹਰ ਲਾਈਨ ਵਿੱਚ ਖੜੇ ਖਪਤਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ | ਖਪਤਕਾਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਗੈੱਸ ਸਿਲੰਡਰ ਬੁੱਕ ਕਰਵਾਉਣ ਦੇ ਬਾਵਜੂਦ ਵੀ ਕਈ ਕਈ ਦਿਨਾਂ ਤੋਂ ਗੈੱਸ ਦਾ ਭਰਿਆ ਸਿਲੰਡਰ ਨਹੀਂ ਮਿਲ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ਵਿੱਚ ਲਾਈਨਾਂ ਵਿੱਚ ਲੱਗਣਾ ਪੈ ਰਿਹਾ ਹੈ | ਸ੍ਰੀ ਗੋਇਲ ਨੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੈੱਸ ਏਜੰਸੀ ਦੇ ਮਾਲਕਾਂ ਨੂੰ ਕਿਹਾ ਹੈ ਕਿ ਸਪਲਾਈ ਆਮ ਵਾਂਗ ਅਤੇ ਕੰਟਰੋਲ ਹੇਠ ਜਾਰੀ ਰੱਖੀ ਜਾਵੇ | ਕਿਸੇ ਵੀ ਖਪਤਕਾਰ ਨੂੰ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਖਪਤਕਾਰਾਂ ਨੂੰ ਗੈੱਸ ਸਿਲੰਡਰ ਲੈਣ ਲਈ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ | ਇਸ ਸਮੇਂ ਵੀਰ ਗੈੱਸ ਏਜੰਸੀ ਦੇ ਮਾਲਕ ਗੁਰਪ੍ਰੀਤ ਸਿੰਘ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਖਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਇਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਸਪਲਾਈ ਆਮ ਦੀ ਤਰ੍ਹਾਂ ਦਿੱਤੀ ਜਾ ਰਹੀ ਹੈ | ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਨੂੰ ਸਹਿਯੋਗ ਕਰਨਾ ਅਸੀਂ ਕਿਸੇ ਵੀ ਖਪਤਕਾਰ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵਾਂਗੇ | ਏਜੰਸੀ ਮਾਲਕਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਇੱਕ ਵੀ ਗੈੱਸ ਸਿਲੰਡਰ ਬਲੈਕ ਵਿੱਚ ਨਹੀਂ ਵੇਚਿਆ ਜਾ ਰਿਹਾ ਹੈ |
ਪਿਛਲੀ ਖ਼ਬਰ ਬਲਬੀਰ ਕੌਰ ਰਾਏਕੋਟੀ ਕੌਮੀ ਚੇਅਰਪਰਸਨ ਨਿਯੁਕਤ <br/> ਅਗਲੀ ਖ਼ਬਰ ਡਾ: ਅੰਬੇਡਕਰ ਦੇ ਬੁੱਤ ਦੀ ਹੋਈ ਤੋੜ ਭੰਨ ਤੋਂ ਭੜਕੇ ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਨੰੂ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।