22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਨਾਲ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਤੇ ਨਵੇਂ ਬਿਜਲੀ ਕੁਨੈਕਸ਼ਨ ਦਿੱਤੇ ਜਾਣ-ਕਿਸਾਨ ਆਗੂ

ਅਜੀਤ ਡੈਸਕ 02-04-2026
ਮਸਤੂਆਣਾ ਸਾਹਿਬ, 1 ਅਪ੍ਰੈਲ (ਦਮਦਮੀ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸ੍ਰ ਦਲਵੀਰ ਸਿੰਘ ਸਿੱਧੂਪੁਰ ਸੂਬਾ ਕਨਵੀਨਰ ਬੀਕੇਯੂ (ਸਿੱਧੂਪੁਰ) ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਜਥੇਬੰਦੀ ਦੇ ਜਥੇਬੰਦਕ ਢਾਂਚੇ ਅਤੇ ਕਿਸਾਨੀ ਮੰਗਾਂ ਸਬੰਧੀ ਵਿਚਾਰ ਚਰਚਾ ਹੋਈ | ਇਸ ਤੋਂ ਇਲਾਵਾ ਲੈਂਡ ਮਾਰਗੇਜ਼ ਬੈਂਕ ਵੱਲੋਂ ਕੁਰਕੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਕੁੱਸੇ ਵੀ ਕਿਸਾਨ ਮਜ਼ਦੂਰ ਦੀ ਕੁਰਕੀ/ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ | ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਬੇਮੌਸਮੀ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਨਵੇਂ ਬਿਜਲੀ ਕੁਨੈਕਸ਼ਨ ਦਿੱਤੇ ਜਾਣ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ੍ਰ ਬੋਗ ਸਿੰਘ ਮਾਨਸਾ ਨੇ ਕਿਸਾਨਾਂ ਦੇ ਮਸਲਿਆਂ ਬਾਰੇ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਵੱਡੇ ਸੰਘਰਸ਼ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਤਾ ਜੋ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਕਿਸਾਨ ਵਿਰੋਧੀ ਸਮਝੌਤੇ ਰੱਦ ਕਰਵਾਏ ਜਾ ਸਕਣ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਨੇ ਜਥੇਬੰਦੀ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਤੋਂ ਇਲਾਵਾ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਸੰਗਰੂਰ, ਜ਼ੋਰਾਵਰ ਸਿੰਘ ਬਲਬੇੜਾ ਪਟਿਆਲਾ, ਬਹਾਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਰਵਿੰਦਰ ਸਿੰਘ ਮੋਹਾਲੀ, ਬਲੌਰ ਸਿੰਘ ਬਰਨਾਲਾ, ਗੁਰਮੀਤ ਸਿੰਘ ਘੋੜੇਚੱਕ ਫ਼ਿਰੋਜਪੁਰ, ਗਮਦੂਰ ਸਿੰਘ ਫ਼ਰੀਦਕੋਟ, ਬਖ਼ਸ਼ੀਸ਼ ਸਿੰਘ ਗੁਰਦਾਸਪੁਰ, ਗੁਰਮੀਤ ਸਿੰਘ ਰੁੜਕੀ, ਰੂਪ ਸਿੰਘ ਬਰਨਾਲਾ, ਦਲਵੀਰ ਸਿੰਘ ਸਾਨੀਪੁਰ, ਗੁਰਵਿੰਦਰ ਸਿੰਘ ਕਾਲੇਕੇ, ਰਾਮ ਸਿੰਘ ਰਾਮਾ ਬਠਿੰਡਾ, ਬੇਅੰਤ ਸਿੰਘ ਬਠਿੰਡਾ, ਮੇਜਰ ਸਿੰਘ, ਪ੍ਰਕਾਸ਼ ਸਿੰਘ ਫ਼ਿਰੋਜਪੁਰ, ਉਗਰ ਸਿੰਘ ਮਾਨਸਾ, ਬਲਵਿੰਦਰ ਸਿੰਘ ਗੰਗਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ |
ਪਿਛਲੀ ਖ਼ਬਰ ਬਾਬੂ ਚਾਵਲਾ ਸਬਜ਼ੀ ਮੰਡੀ ਦੇ ਮੁੜ ਬਣੇ ਪ੍ਰਧਾਨ <br/> ਅਗਲੀ ਖ਼ਬਰ ਤਾਰਿਆਂ ਦੀ ਮਹਿਫ਼ਲ ਦਾ ਲੋਕ ਅਰਪਣ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।