22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬਾਬੂ ਚਾਵਲਾ ਸਬਜ਼ੀ ਮੰਡੀ ਦੇ ਮੁੜ ਬਣੇ ਪ੍ਰਧਾਨ <br/>

ਅਜੀਤ ਡੈਸਕ 02-04-2026
ਸੁਨਾਮ ਊਧਮ ਸਿੰਘ ਵਾਲਾ, 1 ਅਪ੍ਰੈਲ (ਭੁੱਲਰ, ਧਾਲੀਵਾਲ)-ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਮੀਟਿੰਗ ਪ੍ਰਧਾਨ ਰਤਨ ਕੁਮਾਰ ਬਾਬੂ ਚਾਵਲਾ ਦੀ ਪ੍ਰਧਾਨਗੀ ਹੇਠ ਸਥਾਨਕ ਸਬਜ਼ੀ ਮੰਡੀ ਵਿਖੇ ਹੋਈ | ਜਿਸ ਵਿਚ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਠੋਸ ਹੱਲ ਲਈ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਗਈ | ਇਸ ਸਮੇਂ ਐਸੋਸੀਏਸ਼ਨ ਦੇ ਪ੍ਰਧਾਨ ਦੀ ਚੋਣ ਕੀਤੀ ਗਈ | ਸਰਬ ਸੰਮਤੀ ਨਾਲ ਹੋਈ ਇਸ ਚੋਣ ਵਿਚ ਰਤਨ ਕੁਮਾਰ ਬਾਬੂ ਚਾਵਲਾ ਨੂੰ ਮੁੜ ਤੀਜੀ ਵਾਰ ਪ੍ਰਧਾਨ ਚੁਣਿਆ ਗਿਆ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਨਿਯੁਕਤ ਕਰਨ ਦਾ ਅਧਿਕਾਰ ਨਵ-ਨਿਯੁਕਤ ਪ੍ਰਧਾਨ ਨੂੰ ਸੌਂਪਿਆ ਗਿਆ | ਨਵ-ਨਿਯੁਕਤ ਪ੍ਰਧਾਨ ਰਤਨ ਕੁਮਾਰ ਬਾਬੂ ਚਾਵਲਾ ਨੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਸਮੇਂ ਨਵ-ਨਿਯੁਕਤ ਪ੍ਰਧਾਨ ਰਤਨ ਕੁਮਾਰ ਬਾਬੂ ਚਾਵਲਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਥਿੰਦ, ਬਲਦੇਵ ਸਿੰਘ ਫ਼ੌਜੀ, ਕਾ ਗੁਰਮੀਤ ਸਿੰਘ, ਭੁਪਿੰਦਰ ਸਿੰਘ, ਜੱਸੀ ਜੋਸ਼ਨ, ਨਰੇਸ਼ ਕੁਮਾਰ ਚਾਵਲਾ, ਹਰਦੇਵ ਸਿੰਘ, ਅਮਰਜੀਤ ਸਿੰਘ, ਦੇਵ ਸਿੰਘ, ਰਵੀ ਕੁਮਾਰ, ਮੁਰਾਰੀ ਲਾਲ ਮਨਚੰਦਾ, ਗੋਪੀ ਰਾਮ, ਪ੍ਰੇਮ ਕੁਮਾਰ ਚਾਵਲਾ ਅਤੇ ਜਗਨ ਨਾਥ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਨੇ ਸ੍ਰੀ ਰਾਜ ਕੁਮਾਰ ਅਰੋੜਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਨਾਲ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਤੇ ਨਵੇਂ ਬਿਜਲੀ ਕੁਨੈਕਸ਼ਨ ਦਿੱਤੇ ਜਾਣ-ਕਿਸਾਨ ਆਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।