22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਨੇ ਸ੍ਰੀ ਰਾਜ ਕੁਮਾਰ ਅਰੋੜਾ ਦਾ ਕੀਤਾ ਸਨਮਾਨ

ਅਜੀਤ ਡੈਸਕ 02-04-2026
ਸੰਗਰੂਰ, 1 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਮੁੱਖ ਦਫ਼ਤਰ ਬਨਾਸਰ ਬਾਗ ਵਿਖੇ ਸੰਸਥਾ ਦੇ ਪ੍ਰਧਾਨ ਡਾ. ਨਰਵਿੰਦਰ ਕੌਸ਼ਲ ਸਾਬਕਾ ਡੀਨ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਸਮਾਜ ਸੇਵੀ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੂਬਾਈ ਆਗੂ, ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੂੰ ਉਨ੍ਹਾਂ ਦੀਆਂ ਸਮਾਜ ਸੇਵੀ ਅਤੇ ਬਜ਼ੁਰਗਾਂ ਦੀ ਭਲਾਈ ਦੇ ਨਾਲ-ਨਾਲ ਉਨ੍ਹਾਂ ਦੇ 73ਵੇ ਜਨਮ ਦਿਨ ਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਸਰਪ੍ਰਸਤ ਅਤੇ ਬਿਰਧ ਆਸ਼ਰਮ ਬਡਰੁੱਖਾਂ ਦੇ ਪ੍ਰਧਾਨ ਇੰਜੀਨੀਅਰ ਬਲਦੇਵ ਸਿੰਘ ਗੋਸਲ, ਉੱਘੇ ਸਮਾਜ ਸੇਵੀ ਗੁਰਪਾਲ ਸਿੰਘ ਗਿੱਲ, ਸਰਪ੍ਰਸਤ ਅਤੇ ਖੱਤਰੀ ਸਭਾ ਪੰਜਾਬ ਦੇ ਪ੍ਰਧਾਨ ਦਲਜੀਤ ਸਿੰਘ ਜ਼ਖਮੀ, ਸਰਪ੍ਰਸਤ ਅਤੇ ਆਰੀਆ ਸਮਾਜ ਦੇ ਪ੍ਰਧਾਨ ਜਗਨਨਾਥ ਗੋਇਲ, ਮਹਾਸ਼ਾ ਸੁਰਿੰਦਰ ਗੁਪਤਾ ਆਦਿ ਮੌਜੂਦ ਸਨ | ਸੰਸਥਾ ਦੇ ਜਨਰਲ ਸਕੱਤਰ ਅਤੇ ਸਾਬਕਾ ਸੀਨੀਅਰ ਬੈਕ ਅਧਿਕਾਰੀ ਜਗਜੀਤ ਸਿੰਘ ਜੱਸਲ ਨੇ ਇਸ ਮੌਕੇ ਕਿਹਾ ਕਿ ਸ੍ਰੀ ਰਾਜ ਕੁਮਾਰ ਅਰੋੜਾ ਜੋਕਿ ਖ਼ੁਰਾਕ ਅਤੇ ਸਪਲਾਈ ਵਿਭਾਗ ਵਿੱਚੋ ਸ਼ਾਨਦਾਰ ਸੇਵਾਵਾਂ ਕਰ ਕੇ ਸੇਵਾ ਮੁਕਤ ਹੋਏ ਹਨ, ਨੇ ਆਪਣੀ ਸਰਕਾਰੀ ਸੇਵਾ ਦੌਰਾਨ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਲਈ ਸੂਬਾ ਪੱਧਰ ਤੇ ਸੰਘਰਸ਼ਾਂ ਦੀ ਅਗਵਾਈ ਕੀਤੀ ਅਤੇ ਹੁਣ ਸੇਵਾ ਮੁਕਤੀ ਉਪਰੰਤ ਪੈਨਸ਼ਨਰਾਂ ਦੀ ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ਤੇ ਅਗਵਾਈ ਕਰ ਕੇ ਪੈਨਸ਼ਨਰਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਬਜ਼ੁਰਗਾਂ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਮੋਹਰੀ ਭੂਮਿਕਾ ਨਿਭਾਅ ਰਹੇ ਹਨ | ਜ਼ਿਲ੍ਹਾ ਪ੍ਰਸ਼ਾਸਨ ਵੱਲੋ ਬਜ਼ੁਰਗਾਂ ਦੀ ਭਲਾਈ ਲਈ ਬਣਾਈ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਦੇ ਨਾਲ-ਨਾਲ ਇਲਾਕੇ ਦੀਆਂ ਕਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਹੋਏ ਹਨ | ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜੈ ਜਵਾਲਾ ਸੇਵਾ ਸੰਮਤੀ ਦੇ ਚੇਅਰਮੈਨ ਹਨ | ਇਸ ਮੌਕੇ ਰਾਜ ਕੁਮਾਰ ਅਰੋੜਾ ਨੇ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਲੋਕਾਂ ਦੀ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਰਹਿਣਗੇ | ਉਨ੍ਹਾਂ ਦੀ ਸੰਸਥਾ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਹਮੇਸ਼ਾ ਹੀ ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰ ਰਹੀ ਹੈ ਅਤੇ ਕਰਦੀ ਰਹੇਗੀ | ਇਸ ਮੌਕੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਪ੍ਰੋ. ਸੁਰੇਸ਼ ਗੁਪਤਾ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਪੈਨਸ਼ਨਰ ਅਤੇ ਉੱਘੇ ਸਮਾਜ ਸਮਾਜ ਸੇਵੀ ਰਵਿੰਦਰ ਸਿੰਘ ਗੁੱਡੂ, ਜਗਦੇਵ ਸਿੰਘ ਖੰਡੇਬਾਦ, ਆਰ.ਐਲ ਪਾਂਧੀ, ਕਰਨੈਲ ਸਿੰਘ ਸੇਖੋਂ, ਲਾਲ ਚੰਦ ਸੈਣੀ, ਕੁਲਵੰਤ ਰਾਏ ਬਾਂਸਲ, ਵਿਜੈ ਸਿੰਗਲਾ, ਨੈਸ਼ਨਲ ਐਵਾਰਡੀ ਸੱਤਦੇਵ ਸ਼ਰਮਾ, ਸੁਰਿੰਦਰ ਪਾਲ ਗਰਗ, ਸੁਰਿੰਦਰ ਸਿੰਘ ਸੋਢੀ, ਜਸਬੀਰ ਸਿੰਘ ਖ਼ਾਲਸਾ. ਸਾਬਕਾ ਬੈਕ ਅਧਿਕਾਰੀ ਦਵਿੰਦਰ ਗੁਪਤਾ, ਵਿਪਨ ਮਲਿਕ, ਸੁਧੀਰ ਵਾਲੀਆ, ਸ੍ਰੀ ਬ੍ਰਾਹਮਣ ਸਭਾ ਦੇ ਪ੍ਰਧਾਨ ਜਸਪਾਲ ਸ਼ਰਮਾ (ਪਾਲੀ), ਹਰਬੰਸ ਲਾਲ ਜਿੰਦਲ, ਜਗਦੇਵ ਸਿੰਘ ਭੁੱਲਰ, ਸੁਰਿੰਦਰਪਾਲ ਸਿੰਘ ਸਿੱਦਕੀ ਆਦਿ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨ ਮੌਜੂਦ ਸਨ |
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਦੇ ਅਧਿਆਪਕਾਂ ਤੇ ਦਫ਼ਤਰੀ ਕਰਮਚਾਰੀ ਦੀ ਰਿਟਾਇਰਮੈਂਟ 'ਤੇ ਵਿਦਾਇਗੀ ਸਮਾਗਮ ਅਗਲੀ ਖ਼ਬਰ ਬਾਬੂ ਚਾਵਲਾ ਸਬਜ਼ੀ ਮੰਡੀ ਦੇ ਮੁੜ ਬਣੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।