ਸ਼ੇਰਪੁਰ, 1 ਅਪ੍ਰੈਲ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਮਹਿਲ ਕਲਾਂ ਤੋਂ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਪਿੰਡ ਖੇੜੀ ਚਹਿਲਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਨੌਜਵਾਨਾਂ ਦਾ ਆਪ ਮੁਹਾਰੇ ਵੱਡੀ ਗਿਣਤੀ ਵਿਚ ਜੁੜਨਾ ਸ਼੍ਰੋਮਣੀ ਅਕਾਲੀ ਦਲ ਲਈ ਸੁਭ ਸੰਕੇਤ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਵਧ ਰਹੀ ਭਾਗੀਦਾਰੀ ਨਾਲ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਬਹੁਮਤ ਨਾਲ ਸਰਕਾਰ ਬਣਾਵੇਗਾ | ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਲੋਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ |