ਲੌਂਗੋਵਾਲ, 1 ਮਾਰਚ (ਸ. ਸ.ਖੰਨਾ, ਵਿਨੋਦ)-ਇੱਥੋਂ ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਬਾਬਾ ਗਿਆਨ ਸਿੰਘ ਜੀ ਦੀ ਯਾਦ ਵਿੱਚ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਪਹਿਲਾ ਕਬੱਡੀ ਟੂਰਨਾਮੈਂਟ 2 ਅਪ੍ਰੈਲ ਨੂੰ ਢੱਡਰੀਆਂ ਰੋਡ ਵਿਖੇ ਬਣੇ ਖੇਡ ਗਰਾਊਾਡ ਵਿੱਚ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਲ ਪ੍ਰਧਾਨ ਸਰਪੰਚ ਜਗਰਾਜ ਸਿੰਘ ਸੰਸਾਰੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਕਬੱਡੀ 75 ਕਿੱਲੋ ਤੇ ਕਬੱਡੀ ਇੱਕ ਪਿੰਡ ਓਪਨ ਦੇ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਓਪਨ ਕਬੱਡੀ ਵਿੱਚ ਪਹਿਲਾ ਇਨਾਮ ਇੱਕ ਲੱਖ ਰੁਪਏ ਤੇ ਦੂਸਰਾ 75000 ਰੁਪਏ ਰੱਖਿਆ ਗਿਆ ਹੈ, ਜਦਕਿ 75 ਕਿੱਲੋ ਵਰਗ ਵਿੱਚ ਪਹਿਲਾ ਇਨਾਮ 21 ਹਜ਼ਾਰ ਤੇ ਦੂਜਾ ਇਨਾਮ 15 ਹਜ਼ਾਰ ਰੁਪਏ ਰੱਖਿਆ ਗਿਆ ਹੈ | ਓਪਨ ਵਰਗ ਦੇ ਬੈੱਸਟ ਰੇਡਰ ਤੇ ਬੈੱਸਟ ਸਟੋਪਰ ਨੂੰ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 75 ਕਿੱਲੋ ਵਰਗ ਦੇ ਬੈੱਸਟ ਰੇਡਰ ਤੇ ਬੈੱਸਟ ਸਟੋਪਰ ਨੂੰ ਐਲ.ਸੀ.ਡੀ. ਨਾਲ ਸਨਮਾਨਿਤ ਕੀਤਾ ਜਾਵੇਗਾ ਟੂਰਨਾਮੈਂਟ ਦੇ ਆਖ਼ਰੀ ਦਿਨ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੈਬਨਿਟ ਮੰਤਰੀ ਅਮਨ ਅਰੋੜਾ ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਕਰਨਗੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਹੋਣਗੇ |