22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਜਪਾ ਆਗੂਆਂ ਦੇ ਵਫ਼ਦ ਵਲੋਂ ਕੇਂਦਰੀ ਗ੍ਰਹਿ ਮੰਤਰੀ ਦੇ ਨਾਂਅ ਮੰਗ ਪੱਤਰ ਡੀ.ਸੀ. ਨੂੰ ਸੌਂਪਿਆ

ਅਜੀਤ ਡੈਸਕ 02-04-2026
ਮਲੇਰਕੋਟਲਾ, 1 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਅੱਜ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੇ ਇਕ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਦੇਣ ਲਈ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਨੂੰ ਮਿਲ ਕੇ ਇਕ ਮੰਗ ਪੱਤਰ ਸੌਂਪਿਆ ਗਿਆ | ਸੌਂਪੇ ਗਏ ਮੰਗ ਪੱਤਰ ਰਾਹੀਂ ਭਾਜਪਾ ਆਗੂਆਂ ਨੇ ਕਿਹਾ ਕਿ ਸਾਡੇ ਸੂਬੇ ਵਿਚ ਅਸ਼ਾਂਤੀ, ਅਰਾਜਕਤਾ ਅਤੇ ਨਾਇਨਸਾਫ਼ੀ ਦਾ ਬੋਲਬਾਲਾ ਹੋ ਚੁੱਕਾ ਹੈ | ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮਾਹੌਲ ਨੂੰ ਠੀਕ ਰੱਖਣ ਵਿਚ ਨਾਕਾਮ ਸਾਬਤ ਹੋ ਚੁੱਕੀ ਹੈ ਤੇ ਆਏ ਦਿਨ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰਨ ਵਾਲੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਬੀਤੇ ਦਿਨੀਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸਾਡੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਅਤੇ ਸਾਡੇ ਸਭਨਾਂ ਦੇ ਆਦਰਸ਼ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਸ਼ਰੇਆਮ ਬੇਖ਼ੌਫ਼ ਹੋ ਕੇ ਤੋੜਿਆ ਗਿਆ ਹੈ | ਬਾਬਾ ਸਾਹਿਬ ਸਾਡੇ ਦਿਲਾਂ ਅੰਦਰ ਇਕ ਵਿਸ਼ੇਸ਼ ਸਥਾਨ ਰੱਖਦੇ ਹਨ | ਇਹਨਾਂ ਦਾ ਅਨਾਦਰ ਕੋਈ ਵੀ ਦੇਸ਼ ਵਾਸੀ ਬਰਦਾਸ਼ਤ ਨਹੀਂ ਕਰ ਸਕਦਾ | ਇਸ ਮਾੜੀ ਘਟਨਾ ਕਾਰਨ ਸਾਡੇ ਸਭ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਪੰਜਾਬ ਵਿਚ ਆਏ ਦਿਨ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਆਮ ਗੱਲ ਹੋ ਗਈ ਹੈ | ਸੂਬੇ ਦੀ ਲਾਅ ਐਂਡ ਆਰਡਰ ਦੀ ਸਥਿਤੀ ਚਿੰਤਾਜਨਕ ਬਣ ਜਾਣ ਕਾਰਨ ਲੋਕ ਫ਼ਿਕਰ ਅਤੇ ਅਸਹਿਜ ਮਹਿਸੂਸ ਕਰ ਰਹੇ ਹਨ | ਭਾਜਪਾ ਆਗੂਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਦਾ ਪਵਿੱਤਰ ਬੁੱਤ ਤੋੜਨ ਵਾਲਿਆਂ ਨੂੰ ਜਲਦੀ ਤੋਂ ਜਲਦੀ ਫੜ੍ਹ ਕੇ ਸਲਾਖ਼ਾਂ ਦੇ ਪਿੱਛੇ ਸੁੱਟਿਆ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਪਾਪੀਆਂ ਦੇ ਮਨਾਂ ਅੰਦਰ ਡਰ ਬੈਠ ਸਕੇ | ਇਸ ਮੌਕੇ ਐਡਵੋਕੇਟ ਮਨਪ੍ਰੀਤ ਸਿੰਘ ਬੱਗਾ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਯੁਵਾ ਮੋਰਚਾ, ਅੰਕੂ ਯਖ਼ਮੀ ਆਦਿ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਅਮਰਗੜ੍ਹ ਤੇ ਧੂਰੀ ਹਲਕੇ ਦੇ ਲੋਕਾਂ ਦਾ ਤਿੰਨ ਦਹਾਕਿਆਂ ਦਾ ਇੰਤਜ਼ਾਰ ਹੋਇਆ ਖ਼ਤਮ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਮੁਕੰਮਲ, ਇਕ ਹਫ਼ਤੇ ਤੱਕ ਸ਼ੁਰੂ ਹੋਵੇਗੀ ਕਣਕ ਦੀ ਆਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।