22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਆਮ ਆਦਮੀ ਪਾਰਟੀ ਦੀਆਂ ਗਰੰਟੀਆਂ ਤੇ ਕੰਮ ਬੋਲਦੇ ਹਨ - ਡਾ. ਜਮੀਲ ਉਰ ਰਹਿਮਾਨ

ਅਜੀਤ ਡੈਸਕ 02-04-2026
ਸੰਦੌੜ, 1 ਅਪ੍ਰੈਲ (ਜਸਵੀਰ ਸਿੰਘ ਜੱਸੀ)-ਮਲੇਰਕੋਟਲਾ ਹਲਕੇ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ਵਾਅਦਿਆਂ ਤੇ ਖਰੀ ਉਤਰ ਰਹੀ ਹੈ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ | ਪਿੰਡ ਖ਼ੁਰਦ ਵਿਖੇ ਚਾਰ ਸਾਲ ਭਗਵੰਤ ਮਾਨ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕੰਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਸਮੇਂ ਕੀਤੀ ਮੀਟਿੰਗ ਦੌਰਾਨ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਇਕੱਤਰ ਹੋਏ ਪਿੰਡ ਵਾਸੀਆਂ ਨੂੰ ਦੱਸਿਆ ਕਿ ਸੂਬੇ ਵਿਚ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਵਿਚ ਵੱਡੇ ਪੱਧਰ ਤੇ ਸੁਧਾਰ ਆਇਆ ਹੈ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ, ਜਿਸ ਨਾਲ ਹਰ ਵਰਗ ਨੂੰ ਲਾਭ ਪਹੁੰਚੇਗਾ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਹੋਰ ਅੱਗੇ ਲਿਜਾਇਆ ਲਿਜਾਇਆ ਜਾ ਰਿਹਾ ਹੈ | ਇਸ ਮੌਕੇ ਸਰਪੰਚ ਕੁਲਵੀਰ ਸਿੰਘ ਮਾਣਕ ਫ਼ੌਜੀ ਸਮੇਤ ਪਿੰਡ ਦੇ ਮੋਹਤਵਰ ਵਿਅਕਤੀ ਅਤੇ ਗ੍ਰਾਮ ਪੰਚਾਇਤ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਦੂਜੀ ਵਾਰ ਰੱਦ ਹੋਣ ਤੋਂ ਖ਼ਫ਼ਾ ਕਾਂਗਰਸ ਦੇ ਮੈਂਬਰਾਂ ਨੇ ਸੱਤਾਧਾਰੀ ਧਿਰ ਨੂੰ ਲਿਆ ਆ... ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ 29 ਪਰਿਵਾਰ 'ਆਪ' ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।