03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਸੰਗਤਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 04-04-2026
ਲਹਿਰਾਗਾਗਾ, 3 ਅਪ੍ਰੈਲ (ਅਸ਼ੋਕ ਗਰਗ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਬੀਜਣ, ਮਿੱਟੀ ਪਰਖ ਕਰਵਾ ਕੇ ਖਾਦਾਂ ਪਾਉਣ ਅਤੇ ਪਾਣੀ ਬਚਾਉਣ ਸਬੰਧੀ ਪਿੰਡ ਸੰਗਤਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿੱਚ 50 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ | ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕਿਸਮਾਂ ਜਿਵੇਂ ਕਿ ਪੀ ਆਰ 131, ਪੀ ਆਰ 132, ਪੀ ਆਰ 126 ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਨਵੀਂ ਕਿਸਮ ਪੀ ਆਰ 133 ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਕਿਸਮ ਲੁਆਈ ਤੋਂ ਬਾਅਦ ਲਗਭਗ 111 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਪੀ ਆਰ 131 ਤੋਂ ਲਗਭਗ 6 ਪ੍ਰਤੀਸ਼ਤ ਵੱਧ ਝਾੜ ਦਿੰਦੀ ਹੈ | ਬਾਸਮਤੀ ਵਿੱਚ ਪੂਸਾ ਬਾਸਮਤੀ 1509 ਅਤੇ ਪੰਜਾਬ ਬਾਸਮਤੀ 7 ਵਿੱਚ ਖਾਦਾਂ ਦੀ ਲੋੜ ਅਤੇ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਸੋਧ ਬਾਰੇ ਵਿਸਥਾਰਪੂਰਵਕ ਚਰਚਾ ਹੋਈ | ਪਿੰਡ ਦੇ ਅਗਾਂਹਵਧੂ ਕਿਸਾਨ ਸੁਖਤਾਰ ਸਿੰਘ, ਗੁਰਵਿੰਦਰ ਸਿੰਘ, ਪਰਗਟ ਸਿੰਘ, ਗੋਬਿੰਦਰ ਸਿੰਘ, ਸਾਬਕਾ ਸਰਪੰਚ ਸੁਖਚੰਦ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਅਤੇ ਹੋਰ ਕਿਸਾਨ ਵੀਰਾਂ ਨੇ ਕੈਂਪ ਲਾਉਣ ਲਈ ਪੂਰਾ ਯੋਗਦਾਨ ਪਾਇਆ |


ਪਿਛਲੀ ਖ਼ਬਰ ਰਾਜੇਸ਼ ਧੀਮਾਨ ਜ਼ਿਲ੍ਹਾ ਕਿ੍ਕੇਟ ਐਸੋਸੀਏਸ਼ਨ ਸੰਗਰੂਰ ਦੇ ਮੁੜ ਬਣੇ ਪ੍ਰਧਾਨ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਨੇ ਨਵੇਂ ਸੈਸ਼ਨ ਦੀ ਆਰੰਭਤਾ ਗੁਰਬਾਣੀ ਪਾਠ ਨਾਲ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।