02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਦੇ 1400 ਬਜ਼ੁਰਗ ਕਰ ਚੁੱਕੇ ਹਨ ਯਾਤਰਾ <br/>

ਅਜੀਤ ਡੈਸਕ 04-04-2026
ਸੰਗਰੂਰ, 3 ਅਪ੍ਰੈਲ (ਧੀਰਜ ਪਸ਼ੌਰੀਆ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਦੇ 1400 ਦੇ ਕਰੀਬ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ ਜੋ ਲਗਾਤਾਰ ਜਾਰੀ ਹੈ | ਇਹ ਪ੍ਰਗਟਾਵਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਜਲਦ ਹੀ ਸੰਗਰੂਰ ਅਤੇ ਭਵਾਨੀਗੜ੍ਹ ਦੇ ਬਜ਼ੁਰਗਾਂ ਨੂੰ ਵੀ ਇਹ ਤੀਰਥ ਯਾਤਰਾ ਕਰਵਾਈ ਜਾਵੇਗੀ | ਵਿਧਾਇਕਾ ਭਰਾਜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕੀ ਤੀਰਥ ਸਥਲ, ਜੱਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਅੰਮਿ੍ਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ | ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖ਼ਿੱਤੇ ਨਾਲ ਸਬੰਧਿਤ ਲੋਕਾਂ ਲਈ ਹੈ | ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤਰਿਤ ਪ੍ਰਬੰਧ ਕੀਤੇ ਹਨ | ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਜਾਂਦਾ ਹੈ ਅਤੇ ਰਜਿਸਟਰੇਸ਼ਨ ਲਈ ਵੋਟਰ ਆਈ.ਡੀ. ਕਾਰਡ ਲਾਜ਼ਮੀ ਹੈ | ਸ਼ਰਧਾਲੂਆਂ ਲਈ ਏ.ਸੀ. ਬੱਸਾਂ, ਏ.ਸੀ. ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ | ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਸ਼ਰਧਾਲੂਆਂ ਦੇ ਨਾਲ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰ ਕੇ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ | ਸੂਬਾ ਸਰਕਾਰ ਨੇ ਇਹ ਯੋਜਨਾ ਦੇਸ਼ ਅਤੇ ਸੂਬੇ ਭਰ ਦੇ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਸ਼ੁਰੂ ਕੀਤੀ ਹੈ | ਇਸ ਯਾਤਰਾ ਦੇ ਹਲਕਾ ਕੋਆਰਡੀਨੇਟਰ ਗਗਨਦੀਪ ਸਿੰਘ ਮਾਨ ਨੇ ਦੱਸਿਆ ਕਿ ਯਾਤਰਾ ਨੂੰ ਲੈ ਕੇ ਬਜ਼ੁਰਗਾਂ ਵਿੱਚ ਪੂਰਾ ਉਤਸ਼ਾਹ ਹੈ | ਸਰਕਾਰ ਦੀ ਇਸ ਪਹਿਲ ਦੀ ਲੋਕਾਂ ਵੱਲੋਂ ਪੂਰੀ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਮੌਕੇ ਬੰਟੀ ਸੈਣੀ ਥਲੇਸਾ ਅਤੇ ਬਲਵਿੰਦਰ ਬਬਲਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਦਰਜਨ ਤੋਂ ਵੱਧ ਟਿਊਬਵੈੱਲ ਮੋਟਰਾਂ ਦੀਆਂ ਤਾਰਾਂ ਚੋਰੀ <br/> ਅਗਲੀ ਖ਼ਬਰ ਮੈਰੀਟੋਰੀਅਸ ਅਧਿਆਪਕਾਂ ਨੇ ਵਿੱਤ ਮੰਤਰੀ ਦੀ ਕੋਠੀ ਮੂਹਰੇ ਦਿੱਤਾ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।