02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਿਰਭੈ ਸਿੰਘ ਬਣੇ ਪ੍ਰਧਾਨ

ਅਜੀਤ ਡੈਸਕ 04-04-2026
ਸੁਨਾਮ ਊਧਮ ਸਿੰਘ ਵਾਲਾ, 3 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਕੋਟੜਾ ਇਕਾਈ ਦੀ ਮੀਟਿੰਗ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਦੀ ਅਗਵਾਈ ਵਿਚ ਹੋਈ | ਜਿਸ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰ ਚਰਚਾ ਕਰਨ ਉਪਰੰਤ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਜੀਤ ਸਿੰਘ ਦੀ ਦੇਖ-ਰੇਖ ਵਿਚ ਸਰਬ ਸੰਮਤੀ ਨਾਲ ਹੋਈ ਇਸ ਚੋਣ ਵਿਚ ਨਿਰਭੈ ਸਿੰਘ ਪ੍ਰਧਾਨ, ਸੁਖਚੈਨ ਸਿੰਘ ਸੀਨੀਅਰ ਮੀਤ ਪ੍ਰਧਾਨ, ਸ਼ਮਸ਼ੇਰ ਸਿੰਘ ਮੀਤ ਪ੍ਰਧਾਨ, ਸੁਖਪ੍ਰੀਤ ਸਿੰਘ ਸਕੱਤਰ, ਤਰਸੇਮ ਸਿੰਘ ਪ੍ਰਚਾਰ ਸਕੱਤਰ, ਮੱਖਣ ਸਿੰਘ ਖ਼ਜ਼ਾਨਚੀ ਅਤੇ ਚਮਕੌਰ ਸਿੰਘ ਅਤੇ ਸੁਖਜੀਤ ਸਿੰਘ ਨੂੰ ਸਲਾਹਕਾਰ ਚੁਣਿਆ ਗਿਆ ਜਦੋਂ ਕਿ ਕੁਲਵੀਰ ਸਿੰਘ, ਸੁਖਵਿੰਦਰ ਸਿੰਘ, ਸਤਵੀਰ ਸਿੰਘ ਅਤੇ ਮੱਘਰ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ |

ਪਿਛਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਹਨੂੰਮਾਨ ਦੇ ਜਨਮ ਉਤਸਵ ਨੂੰ ਸਮਰਪਿਤ ਝੰਡਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।