01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੜੂ ਸਾਹਿਬ ਟਰੱਸਟ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੈਬਨਿਟ ਮੰਤਰੀ ਸਨਮਾਨਿਤ <br/>

ਅਜੀਤ ਡੈਸਕ 04-04-2026
ਸੰਗਰੂਰ, ਧਰਮਗੜ੍ਹ, 3 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਤੇ ਗੁ. ਜਨਮ ਅਸਥਾਨ ਵੱਲੋਂ ਚੀਮਾ ਵਿਖੇ ਨਵੇਂ ਤਿਆਰ ਕੀਤੇ ਗਏ ਰੂਰਲ ਹਸਪਤਾਲ ਦੇ ਉਦਘਾਟਨ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਕੈਬਨਿਟ ਮੰਤਰੀਆਂ ਦਾ ਟਰੱਸਟ ਦੇ ਸੇਵਾਦਾਰ ਭਾਈ ਕਰਮਜੀਤ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਲਗ਼ੀਧਰ ਟਰੱਸਟ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਖੇਤਰ ਵਿੱਚ ਟਰੱਸਟ ਵੱਲੋਂ ਕੀਤੇ ਜਾ ਰਹੇ ਉਪਰਾਲੇ ਕਾਬਲ-ਏ-ਤਾਰੀਫ਼ ਹਨ | ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਪਿੰਡਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ ਅਤੇ ਇਸ ਹਸਪਤਾਲ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਟਰੱਸਟ ਦੇ ਸੇਵਾਦਾਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਿਹਤ ਮੰਤਰੀ ਬਲਵੀਰ ਸਿੰਘ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਜਿਕਰਯੋਗ ਹੈ ਕਿ ਇਸ ਹਸਪਤਾਲ ਦੇ ਚਾਲੂ ਹੋਣ ਨਾਲ ਚੀਮਾ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਉੱਚ ਪੱਧਰੀ ਇਲਾਜ ਸਹੂਲਤਾਂ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ |

ਪਿਛਲੀ ਖ਼ਬਰ ਠੇਕਾ ਮੁਲਾਜ਼ਮ ਮੋਰਚੇ ਵਲੋਂ ਵਿੱਤ ਮੰਤਰੀ ਨਾਲ ਮੀਟਿੰਗ ਅਗਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।