01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਤੇਜ਼ ਬਾਰਿਸ਼ ਤੇ ਹਨੇਰੀ ਨੇ ਅੰਨਦਾਤੇ ਦੀਆਂ ਵਧਾਈਆਂ ਚਿੰਤਾਵਾਂ <br/>

ਅਜੀਤ ਡੈਸਕ 04-04-2026
ਸ਼ੇਰਪੁਰ, 3 ਅਪ੍ਰੈਲ (ਮੇਘ ਰਾਜ ਜੋਸ਼ੀ)-ਮਾਲਵਾ ਖੇਤਰ ਵਿੱਚ ਅੱਜ ਸਵੇਰ ਤੋਂ ਹੀ ਹੋ ਰਹੀ ਤੇਜ਼ ਬਾਰਿਸ਼ ਅਤੇ ਹਨੇਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਕਾਫੀ ਵਧਾ ਦਿੱਤਾ ਹੈ | ਕਈ ਇਲਾਕਿਆਂ ਵਿੱਚ ਗੜੇਮਾਰੀ ਦੀਆਂ ਵੀ ਖ਼ਬਰਾਂ ਸਾਹਮਣੇ ਆਈਆਂ ਹਨ, ਜਿਸ ਨਾਲ ਫ਼ਸਲ ਨੂੰ ਹੋਰ ਵੀ ਨੁਕਸਾਨ ਪਹੁੰਚਣ ਦਾ ਡਰ ਬਣ ਗਿਆ ਹੈ | ਇਸ ਸਮੇਂ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਚੁੱਕੀ ਹੈ ਅਤੇ ਕਟਾਈ ਲਈ ਤਿਆਰ ਖੜੀ ਸੀ, ਪਰ ਅਚਾਨਕ ਆਏ ਮੌਸਮੀ ਬਦਲਾਅ ਨੇ ਕਿਸਾਨਾਂ ਦੇ ਸਾਹ ਰੋਕ ਦਿੱਤੇ ਹਨ | ਤੇਜ਼ ਹਵਾ ਅਤੇ ਮੀਂਹ ਕਾਰਨ ਕਈ ਪਿੰਡਾਂ ਵਿੱਚ ਕਣਕ ਦੀ ਫ਼ਸਲ ਧਰਤੀ ਨਾਲ ਲੱਗ ਗਈ ਹੈ, ਜਿਸ ਨਾਲ ਉਪਜ ਘਟਣ ਦਾ ਖ਼ਤਰਾ ਬਣ ਗਿਆ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਜਲਦੀ ਸਾਫ਼ ਨਾ ਹੋਇਆ ਤਾਂ ਨੁਕਸਾਨ ਹੋਰ ਵੱਧ ਸਕਦਾ ਹੈ |

ਪਿਛਲੀ ਖ਼ਬਰ ਖੇਡ ਮੈਦਾਨਾਂ ਅਤੇ ਲਾਇਬ੍ਰੇਰੀਆਂ ਨਾਲ ਪਿੰਡਾਂ ਦੇ ਵਿਕਾਸ ਦਾ ਆਧਾਰ ਮਜ਼ਬੂਤ ਹੋਵੇਗਾ-ਢੀਂਡਸਾ <br/> ਅਗਲੀ ਖ਼ਬਰ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਖੇਤਾਂ ਨੂੰ ਜਾਂਦੀ ਪਹੀ 'ਤੇ ਮਿਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।